ਅਮਲੋਹ ਦੇ ਵਾਰਡ ਨੰਬਰ 01,02 ਅਤੇ 09 ਵਿੱਚ ਕੀਤਾ ਡੋਰ ਟੂ ਡੋਰ ਪ੍ਰਚਾਰ।
ਅਮਲੋਹ,16 ਦਸੰਬਰ : ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਵੱਲੋਂ ਪੰਜਾਬ ਦੀ ਹਰ ਸਮੱਸਿਆ ਨੂੰ ਸਮਝਦੇ ਹੋਏ ਪਹਿਲ ਦੇ ਆਧਾਰ ਤੇ ਸੂਬੇ ਦੇ ਵਿਕਾਸ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਅੱਜ ਅਮਲੋਹ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਵਾਰਡਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਸਮੇਂ ਕੀਤਾ। ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਤੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਵਾਰਡ ਨੰਬਰ 01ਤੋਂ ਉਮੀਦਵਾਰ ਬੀਬੀ ਬਬਲੀ,ਵਾਰਡ ਨੰਬਰ 02 ਤੋਂ ਉਮੀਦਵਾਰ ਗੁਰਦੀਪ ਸਿੰਘ ਬੱਬੀ ਤੇ ਵਾਰਡ ਨੰਬਰ 09 ਤੋਂ ਉਮੀਦਵਾਰ ਬੀਬੀ ਜਸਵਿੰਦਰ ਕੌਰ ਜੱਸੀ ਦੇ ਹੱਕ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅਮਲੋਹ ਸ਼ਹਿਰ ਦਾ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਕਰਵਾਇਆ ਗਿਆ ਤੇ ਅੱਗੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੀ ਰਹਿੰਦੇ ਵਿਕਾਸ ਨੂੰ ਕਰਨਗੇ। ਰਾਜੂ ਖੰਨਾ ਨੇ ਅਮਲੋਹ ਦੇ ਹਰ ਵੋਟਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਹਨਾਂ ਚੋਣਾਂ ਵਿੱਚ ਹਰ ਵਾਰਡ ਤੋਂ ਵੱਡੀ ਜਿੱਤ ਦਰਜ਼ ਕਰਵਾਉਣ ਤਾ ਜੋ ਅਮਲੋਹ ਸ਼ਹਿਰ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਕਰਮਜੀਤ ਸਿੰਘ ਭਗੜਾਣਾ,ਰਣਜੀਤ ਸਿੰਘ ਘੋਲਾ ਰੁੜਕੀ, ਕੈਪਟਨ ਜਸਵੰਤ ਸਿੰਘ ਬਾਜਵਾ,ਕੁਲਦੀਪ ਸਿੰਘ ਮੁੱਢੜੀਆ, ਹਰਬੰਸ ਸਿੰਘ ਬਡਾਲੀ, ਕੰਵਲਜੀਤ ਸਿੰਘ ਗਿੱਲ,ਕੁਲਦੀਪ ਸਿੰਘ ਮਛਰਾਈ,ਮੋਹਣ ਸਿੰਘ,ਬੀਬੀ ਊਸ਼ਾ ਪੇਸ਼ੀ , ਹਰਜੀਤ ਸਿੰਘ ਜੀਤਾ,ਕੇਵਲ ਖਾ ਧਰਮਗੜ,ਡਾ ਅਰੁਜਨ ਸਿੰਘ ਅਮਲੋਹ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਸ਼ਨਦੀਪ ਸਿੰਘ ਸ਼ਾਹਪੁਰ,ਪਰਮਿੰਦਰ ਸਿੰਘ ਨੀਟਾ ਸੰਧੂ,ਗੁਰਦੀਪ ਸਿੰਘ ਮੰਡੋਫਲ, ਗੁਰਕੀਰਤ ਸਿੰਘ ਪਨਾਗ,ਜਰਨੈਲ ਸਿੰਘ ਮਾਜਰੀ, ਗੋਪਾਲ ਸਿੰਘ, ਬੀਬੀ ਲਖਵੀਰ ਕੌਰ, ਮਨਪ੍ਰੀਤ ਸਿੰਘ ਮਾਜਰੀ,ਸਾਸਤਰੀ ਗੁਰੂ ਦੱਤ,ਬੀਬੀ ਗੁਰਮੀਤ ਕੌਰ, ਤਰਸੇਮ ਸਿੰਘ ਤੂਫਾਨ,ਅਮਨਦੀਪ ਸਿੰਘ ਭੱਦਲਥੂਹਾ, ਬਹਾਦਰ ਸਿੰਘ, ਗੁਰਮੁਖ ਸਿੰਘ ਭੱਦਲਥੂਹਾ, ਅਵਤਾਰ ਸਿੰਘ,ਪ੍ਰਗਟ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਬੀਬੀ ਚਰਨਜੀਤ ਕੌਰ, ਗੁਰਮੇਲ ਸਿੰਘ ਅਮਲੋਹ, ਸੁਰਿੰਦਰ ਸਿੰਘ ਜੇ ਈ, ਗੁਲਜ਼ਾਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।
ਫੋਟੋ ਕੈਪਸਨ (1) ਅਮਲੋਹ ਦੇ ਵਾਰਡ ਨੰਬਰ 01 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਬਬਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਸਮੇਂ ਗੁਰਪ੍ਰੀਤ ਸਿੰਘ ਰਾਜੂ ਖੰਨਾ,ਭਾਈ ਰਵਿੰਦਰ ਸਿੰਘ ਖਾਲਸਾ ਤੇ ਹੋਰ ਆਗੂ।
ਫੋਟੋ ਕੈਪਸਨ (2) ਅਮਲੋਹ ਦੇ ਵਾਰਡ ਨੰਬਰ 02 ਵਿੱਚ ਉਮੀਦਵਾਰ ਗੁਰਦੀਪ ਸਿੰਘ ਬੱਬੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਸਮੇਂ ਗੁਰਪ੍ਰੀਤ ਸਿੰਘ ਰਾਜੂ ਖੰਨਾ,ਤੇ ਹੋਰ ਆਗੂ।
ਫੋਟੋ ਕੈਪਸਨ (3) ਅਮਲੋਹ ਦੇ ਵਾਰਡ ਨੰਬਰ 09 ਵਿੱਚ ਉਮੀਦਵਾਰ ਬੀਬੀ ਜਸਵਿੰਦਰ ਕੌਰ ਜੱਸੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਤੇ ਹੋਰ ਆਗੂ।
ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼