ਹੰਸਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ 26 ਤੋਂ

ਫ਼ਤਹਿਗੜ੍ਹ ਸਾਹਿਬ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਮਿੱਠੀ ਯਾਦ ਵਿੱਚ ਗੁਰਮਤਿ ਸਮਾਗਮ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਦੀ ਆਰੰਭਤਾ 26 ਦਸੰਬਰ ਨੂੰ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਖੇੜਾ ਹੰਸਾਲੀ ਸਾਹਿਬ ਵਿਖੇ ਹੋਵੇਗੀ ਅਤੇ ਸੰਪੂਰਨਤਾ 1 ਜਨਵਰੀ 2025 ਨੂੰ ਹੋਵੇਗੀ, ਉਪਰੰਤ 1 ਜਨਵਰੀ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੀ ਸੰਪੂਰਨਤਾ ਦੀ ਅਰਦਾਸ 9-25 ‘ਤੇ ਰਾਤ ਨੂੰ ਹੋਵੇਗੀ। ਇਹ ਜਾਣਕਾਰੀ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੰਤ ਨਿਰਮਲ ਆਸ਼ਰਮ ਹੰਸਾਲੀਸਰ ਨੇੜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਨੂੰ ਸਮਰਪਿਤ ਸਲਾਨਾ ਸਮਾਗਮ ਤਹਿਤ ਸ੍ਰੀ ਅਖੰਡ ਪਾਠ ਸਾਹਿਬ 25 ਦਸੰਬਰ ਨੂੰ ਆਰੰਭ ਹੋਣਗੇ ਅਤੇ ਸੰਪੂਰਨਤਾ 27 ਦਸੰਬਰ ਨੂੰ ਹੋਵੇਗੀ। ਇਸੇ ਤਰ੍ਹਾਂ 26 ਦਸੰਬਰ ਤੋਂ 1 ਜਨਵਰੀ ਤੱਕ ਰੋਜਾਨਾ ਰਾਤ ਨੂੰ 7-30 ਵਜੇ ਤੋਂ 9 ਵਜੇ ਤੱਕ ਹੰਸਾਲੀ ਸਾਹਿਬ ਵਿਖੇ ਦੀਵਾਨ ਸਜਾਏ ਜਾਣਗੇ। ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਮਾਗਮਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਦੀਆਂ ਹਨ ਇਸ ਲਈ ਸਾਧੂਗੜ੍ਹ ਤੋਂ ਲੈ ਕੇ ਹੰਸਾਲੀ ਸਾਹਿਬ ਤੱਕ ਅਤੇ ਬਡਾਲੀ ਆਲਾ ਸਿੰਘ ਤੋਂ ਲੈ ਕੇ ਹੰਸਾਲੀ ਸਾਹਿਬ ਤੱਕ ਅਤੇ ਫਤਿਹਗੜ੍ਹ ਸਾਹਿਬ ਤੋਂ ਲੈ ਕੇ ਹੰਸਾਲੀ ਸਾਹਿਬ ਤੱਕ ਸਾਰੇ ਮਾਰਗਾਂ ‘ਤੇ ਆਵਾਜਾਈ ਦੇ ਪੂਰੇ ਪ੍ਰਬੰਧ ਕੀਤੇ ਜਾਣਗੇ ਅਤੇ ਸੰਗਤਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇ l

 

ਫੋਟੋ ਕੈਪਸ਼ਨ: ਸੰਤ ਬਾਬਾ ਪਰਮਜੀਤ ਸਿੰਘ ਅਤੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ।

 

ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼

Leave a Comment