ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)
ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੋਸਾਇਟੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਮੇਨ ਗੇਟ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਦਸਤਾਰਾਂ ਦਾ ਲੰਗਰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 25 ਤੋਂ 27 ਦਸੰਬਰ ਤੱਕ ਤਿੰਨ ਰੋਜ਼ਾ ਦਸਤਾਰ ਸਿਖਲਾਈ ਕੈਂਪ ਅਤੇ ਲੰਗਰ ਦਸਤਾਰਾਂ ਦਾ ਲਗਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਨੋਜਵਾਨਾਂ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਅਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਲੰਗਰ ਦਸਤਾਰਾਂ ਦੇ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਂਦਾ ਹੈ। ਉਨਾਂ ਕਿਹਾ ਕਿ ਕੈਂਪਾਂ ਵਿੱਚ ਜੋ ਵੀ ਨੋਜਵਾਨ ਪੱਕੇ ਤੌਰ ਤੇ ਸਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕਰਦਾ ਹੈ ਉਸ ਨੂੰ ਸੰਸਥਾਂ ਵੱਲੋਂ ਦਸਤਾਰ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਦਸਤਾਰ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਵੀ ਕੀਤੀ ਕਿ ਦਸਤਾਰਾਂ ਦੇ ਲੰਗਰ ਵਿੱਚ ਸੰਗਤਾਂ ਵੱਧ ਤੋਂ ਵੱਧ ਦਸਤਾਰਾਂ ਦੀ ਸੇਵਾ ਕਰਨ ਜਿਸ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੀ ਆਨ ਸ਼ਾਨ ਦਸਤਾਰ ਨਾਲ ਪ੍ਰਤੀ ਜਾਗਰੂਕ ਕੀਤਾ ਜਾਵੇ। ਸੰਸਥਾ ਦੇ ਕੌਮੀ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਅਤੇ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਚੈਅਰਮੈਨ ਦੇ ਉੱਦਮ ਸਦਕਾ ਹਰ ਸਾਲ ਦਸਤਾਰ ਕੋਚ ਹਰਕਮਲ ਸਿੰਘ ਸਰਹਿੰਦ, ਸੁਖਵਿੰਦਰ ਸਿੰਘ ਸਰਹਿੰਦ, ਅਮਨਪ੍ਰੀਤ ਸਿੰਘ ਸਰਹਿੰਦ, ਮਨਜੋਤ ਸਿੰਘ ਜਲਣਪੁਰ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਕੋਚ ਸਹਿਬਾਨ ਆ ਕੇ ਸੇਵਾ ਨਿਭਾਉਣਗੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਐਡਵੋਕੇਟ ਜਸਪ੍ਰੀਤ ਸਿੰਘ ਝਬਾਲੀ, ਬਰਿੰਦਰ ਸਿੰਘ ਸੋਢੀ ਖਜਾਨਚੀ, ਸੁਖਵਿੰਦਰ ਸਿੰਘ ਜੈਲਦਾਰ, ਨਰਿੰਦਰ ਸਿੰਘ ਰਸੀਦਪੁਰ ਸਰਕਲ ਪ੍ਰਧਾਨ, ਸਵਰਨ ਸਿੰਘ ਗੁਪਾਲੋ ਅਤੇ ਜੁਝਾਰ ਸਿੰਘ ਮਾਜਰੀ ਸੋਢੀਆਂ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਜਗਦੀਪ ਸਿੰਘ ਚੀਮਾ ਅਤੇ ਹੋਰ ਜਾਣਕਾਰੀ ਦਿੰਦੇ ਹੋਏ