ਬਿਨਾਂ ਪ੍ਰਵਾਨਗੀ ਖੂਨਦਾਨ ਕੈਂਪਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਸਿਵਲ ਸਰਜਨ

ਸਿਹਤ ਵਿਭਾਗ ਨੇ ਖੂਨਦਾਨ ਤੇ ਮੈਡੀਕਲ ਚੈਕਅੱਪ ਕੈਂਪਾਂ ਦੀ ਜਾਂਚ ਲਈ ਟੀਮਾਂ ਦਾ ਕੀਤਾ ਗਠਨ

 

ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)

 

ਸਹੀਦੀ ਸਭਾ ਦੌਰਾਨ ਜਿਹੜੀਆਂ ਸੰਸਥਾਵਾਂ ਜਾਂ ਵਿਅਕਤੀ ਖੂਨਦਾਨ ਜਾਂ ਹੋਰ ਮੈਡੀਕਲ ਕੈਂਪ ਲਗਾਉਣਾ ਚਾਹੁੰਦੇ ਹਨ ਉਹ ਸਿਹਤ ਵਿਭਾਗ ਦੀ ਪ੍ਰਵਾਨਗੀ ਲੈਣ ਉਪਰੰਤ ਹੀ ਕੈਂਪ ਲਗਾਉਣ, ਬਿਨਾਂ ਪ੍ਰਵਾਨਗੀ ਖੂਨਦਾਨ ਕੈਂਪ ਲਗਾਉਣ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਖੂਨਦਾਨ ਕੈਂਪ ਦੀ ਚੈਕਿੰਗ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸਵੈ-ਸੇਵੀ ਸੰਸਥਾਵਾਂ/ਵਿਅਕਤੀਆਂ ਵੱਲੋਂ ਖੂਨ ਦਾਨ ਅਤੇ ਮੈਡੀਕਲ ਕੈਂਪ ਲਗਾਉਣ ਸਬੰਧੀ ਜੋ ਅਰਜੀਆਂ ਪ੍ਰਾਪਤ ਹੋ ਰਹੀਆਂ ਹਨ ਉਨ੍ਹਾਂ ਦੀ ਚੰਗੀ ਤਰਾਂ ਘੋਖ ਕੀਤੀ ਜਾ ਰਹੀ ਹੈ ਅਤੇ ਨਿਰਧਾਰਤ ਮਾਪਦੰਡ ਅਨੁਸਾਰ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਪ੍ਰਵਾਨਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰ ਡਾ.ਕੇਡੀ ਸਿੰਘ ਦੀ ਅਗਵਾਈ ਹੇਠ ਬਲੱਡ ਬੈਂਕ ਦੇ ਇੰਚਾਰਜ ਡਾ.ਪਰਵੀਨ ਕੌਰ ਸਮੇਤ ਚੈਕਿੰਗ ਟੀਮਾ ਦਾ ਗਠਨ ਕੀਤਾ ਗਿਆ ਹੈ ਇਹ ਟੀਮਾਂ ਸ਼ਹੀਦੀ ਸਭਾ ਦੌਰਾਨ ਲਗਾਏ ਗਏ ਜਾਂ ਲਗਾਏ ਜਾਣ ਵਾਲੇ ਮੈਡੀਕਲ ਕੈਂਪਾਂ ਦਾ ਨਿਰੰਤਰ ਨਿਰੀਖਣ ਕਰਨਗੀਆਂ, ਇਸ ਦੌਰਾਨ ਜੇਕਰ ਕੋਈ ਕੈਂਪ ਬਿਨਾਂ ਪ੍ਰਵਾਨਗੀ ਲੱਗਿਆ ਹੋਇਆ ਪਾਇਆ ਗਿਆ ਤਾਂ ਕੈਂਪ ਤੁਰੰਤ ਬੰਦ ਕਰਵਾ ਕੇ ਪ੍ਰਬੰਧਕਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

 

ਫੋਟੋ ਕੈਪਸ਼ਨ: ਸ਼ਹੀਦੀ ਸਭਾ ਦੌਰਾਨ ਲਗਾਏ ਗਏ ਖੂਨਦਾਨ ਕੈਂਪਾਂ ਦਾ ਨਿਰੀਖਣ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ।

Leave a Comment