ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਸ਼ਰਾਬ ਦੀ ਵਰਤੋਂ ਕਰਕੇ ਦਾਖਲ ਹੋਣ ’ਤੇ ਲਗਾਈ ਪਾਬੰਦੀ

ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 53 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਘੇਰੇ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਰੋਡ, ਜੀਟੀ ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹਿੰਦ, ਰੇਲਵੇ ਰੋਡ ਹਮਾਂਯੂਪੁਰ, ਭੱਟੀ ਰੋਡ ਸਰਹਿੰਦ ਅਤੇ ਖਾਨਪੁਰ ਦੇ ਸ਼ਰਾਬ ਦੇ ਠੇਕੇ ਅਤੇ ਅਹਾਤੇ ਉਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਜਿਥੇ ਕਾਨੂੰਨੀ ਤੌਰ ‘ਤੇ ਸ਼ਰਾਬ ਦੀ ਵਰਤੋਂ ਦੀ ਇਜਾਜ਼ਤ ਹੈ ਵਿੱਚ ਸ਼ਰਾਬ ਦੀ ਵਰਤੋਂ ਕਰਨ, ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 27 ਦਸੰਬਰ ਨੂੰ ਰਾਤ 12:00 ਵਜੇ ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ‘ਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦੀ ਜਿੰਮੇਵਾਰੀ ਤੈਅ ਕੀਤੀ ਗਈ ਹੈ। ਜਾਰੀ ਕੀਤੇ ਗਏ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਫ਼ਤਹਿਗੜ੍ਹ ਸਾਹਿਬ ਵਿਖੇ 25 ਦਸੰਬਰ ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਿਰਕਤ ਕਰਦੇ ਹਨ। ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਦੇ ਏਰੀਏ ਅਤੇ ਇਸ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਚੌਂਕ, ਜੀਟੀ ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹਿੰਦ, ਰੇਲਵੇ ਰੋਡ ਹਮਾਂਯੂਪੁਰ, ਭੱਟੀ ਰੋਡ ਸਰਹਿੰਦ ‘ਤੇ ਖਾਨਪੁਰ ਦੇ ਸ਼ਰਾਬ ਦੇ ਠੇਕੇ/ਅਹਾਤੇ ਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਵਿੱਚ ਸ਼ਰਾਬ ਦੀ ਵਰਤੋਂ ਅਤੇ ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਵਿੱਚ ਦਾਖਲ ਹੋਣ ‘ਤੇ 25 ਦਸੰਬਰ ਤੋਂ 27 ਦਸੰਬਰ ਤੱਕ ਪੂਰਨ ਪਾਬੰਦੀ ਲਗਾਉਂਣੀ ਜਰੂਰੀ ਹੈ।

Leave a Comment