ਫ਼ਤਹਿਗੜ੍ਹ ਸਾਹਿਬ (ਜਗਜੀਤ ਸਿੰਘ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਮੁੱਖ ਮੰਤਰੀ ਪੰਜਾਬ ਦੀ ਹਦਾਇਤ ‘ਤੇ ਕਰਵਾਇਆ ਗਿਆ। ਇਹ ਗੱਲ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਨੇ ਅੱਜ ਵਾਰਡ ਨੰਬਰ 12 ਅਤੇ 9 ਦੀ ਸਾਂਝੀ ਸੜਕ ‘ਤੇ ਇੰਟਰਲਾਕ ਟਾਇਲਾਂ ਦੇ ਪੈਚ ਵਰਕ ਦੀ ਸ਼ੁਰੂਆਤ ਮੌਕੇ ਕਹੀ। ਉਨ੍ਹਾਂ ਕਿਹਾ ਕਿ ਇਹ ਕਾਰਜ਼ ਵੀ ਰਾਤ ਤੱਕ ਮੁਕੰਮਲ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਵੱਜੋਂ ਸਾਬਤ ਹੋਈ ਹੈ ਕਿਉਂਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨਾਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰੀ ‘ਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਆਪ ਆਗੂ ਪਾਵੇਲ ਹਾਂਡਾ, ਗੁਰਚਰਨ ਸਿੰਘ ਬਲੱਗਣ, ਤੇਜਿੰਦਰ ਸਿੰਘ ਧਤੌਂਦਾ, ਕ੍ਰਿਪਾਲ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਬੇਦੀ, ਬਾਲ ਕ੍ਰਿਸ਼ਨ, ਜਸਵੰਤ ਸਿੰਘ ਸੋਢੀ, ਗਣੇਸ਼ ਦੱਤ ਸ਼ਰਮਾ, ਮਨਦੀਪ ਸਿੰਘ ਟਹਿਣੀ ਅਤੇ ਰਾਮ ਦਿਆਲ ਸਿੰਘ ਆਦਿ ਹਾਜ਼ਰ ਸਨ ਜਿਨ੍ਹਾਂ ਇਸ ਕਾਰਜ ਲਈ ਸਰਕਾਰ ਦਾ ਧੰਨਵਾਦ ਕੀਤਾ।
ਫੋਟੋ ਕੈਪਸ਼ਨ: ਵਾਰਡ ਨੰਬਰ 12 ਅਤੇ 9 ਦੀ ਸਾਂਝੀ ਸੜਕ ਦੇ ਪੈਚ ਵਰਕ ਦਾ ਕੰਮ ਸ਼ੁਰੂ ਕਰਦੇ ਹੋਏ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਹੋਰ।
ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼