ਛੋਟੇ ਸਾਹਿਬਜਾਦਿਆਂ ਦੀਆਂ ਲਸਾਨੀ ਸ਼ਹਾਦਤਾਂ ਨੂੰ ਕਵੀ ਦਰਬਾਰ ਰਾਹੀਂ ਭੇਟ ਕੀਤੀ ਅਕੀਦਤ

ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)

ਭਾਸ਼ਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦੀ ਸਭਾ ਮੌਕੇ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਭਾਗ ਦੀ ਵਿਭਾਗੀ ਧੁਨੀ ‘ਧੰਨੁ ਲਿਖਾਰੀ ਨਾਨਕਾ’ ਨਾਲ ਹੋਈ। ਸਮਾਗਮ ਵਿੱਚ ਸਾਹਿਤ ਸਭਾ ਮੰਡੀ ਗੋਬਿੰਦਗੜ੍ਹ ਤੋਂ ਉਪਕਾਰ ਸਿੰਘ ਦਿਆਲਪੁਰੀ, ਪੰਜਾਬੀ ਲਿਖਾਰੀ ਸਭਾ ਸਰਹਿੰਦ ਤੋਂ ਬਲਤੇਜ ਸਿੰਘ ਬਠਿੰਡਾ, ਪੰਜਾਬੀ ਚੇਤਨਾ ਸਾਹਿਤ ਸਭਾ ਸਰਹਿੰਦ ਤੋਂ ਹਾਕਮ ਸਿੰਘ ਅਤੇ ਸਾਹਿਤ ਸਭਾ ਅਮਲੋਹ ਤੋਂ ਬਲਵੀਰ ਸਿੰਘ ਵਿਸ਼ੇਸ਼ ਤੌਰ ਸ਼ਾਮਲ ਹੋਏ। ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਨੌਜਵਾਨ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਅਤੇ ਸਿੱਖੀ ਵਿਰਸੇ ਨੂੰ ਸੰਭਾਲਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਦੇ ਪਸਾਰ ਤੇ ਪ੍ਰਸਾਰ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਾਡੀਆਂ ਨਸਲਾਂ ਮਾਂ ਬੋਲੀ ਨਾਲ ਜੁੜੀਆਂ ਰਹਿਣ। ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਚੰਗੇ ਸਾਹਿਤ ਨਾਲ ਸਮਾਜ ਵਿੱਚ ਵੱਡੇ ਪੱਧਰ ਉੱਤੇ ਸਾਰਥਕ ਤਬਦੀਲੀ ਆ ਸਕਦੀ ਹੈ। ਅੱਜ ਲੋੜ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਾਹਿਤ ਨਾਲ ਜੋੜਿਆ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਿਦਕ ਨਾਲ ਜੀਵਿਆ ਹੋਇਆ ਇੱਕ ਪਲ ਸਦੀਆਂ ਉੱਤੇ ਭਾਰੂ ਪੈ ਜਾਂਦਾ ਹੈ। ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਸਹਾਇਕ ਡਾਇਰੈਕਟਰ ਕੰਵਲਜੀਤ ਕੌਰ ਨੇ ਆਏ ਕਵੀਆਂ ਅਤੇ ਸੰਗਤਾ ਨੂੰ ਜੀ ਆਇਆ ਕਿਹਾ। ਕਵੀ ਦਰਬਾਰ ਰਾਮ ਸਿੰਘ ਅਲਬੇਲਾ ਜੀ ਨੇ ਲੋਕ ਸਾਜ਼ ਤੂੰਬੀ ਨਾਲ ਆਪਣੀ ਰਚਨਾ ਪੇਸ਼ ਕੀਤੀ। ਇਸ ਪਿੱਛੋਂ ਕਵੀ ਰਣਜੀਤ ਸਿੰਘ, ਉਪਕਾਰ ਸਿੰਘ ਦਿਆਲਪੁਰੀ, ਜਸਪਾਲ ਸਿੰਘ ਦੇਸੂਵੀ, ਰਸ਼ਪਾਲ ਸਿੰਘ ਰੈਸਲ, ਗੁਰਪ੍ਰੀਤ ਸਿੰਘ ਵੜੈਚ, ਮਨਜੀਤ ਸਿੰਘ ਘੁੰਮਣ, ਸੁਰਿੰਦਰ ਕੌਰ ਬਾੜਾ, ਸੰਤ ਸਿੰਘ ਸੋਹਲ, ਹਰਜਿੰਦਰ ਸਿੰਘ ਗੋਪਾਲੋਂ, ਅਮਰਜੀਤ ਸ਼ੇਰਪੁਰੀ, ਅਮਰਬੀਰ ਸਿੰਘ ਚੀਮਾ, ਹਰੀ ਸਿੰਘ ਚਮਕ, ਸੁਖਦੇਵ ਸਿੰਘ ਅਨਾਇਤਪੁਰ, ਸ਼ਮਸ਼ੇਰ ਸਿੰਘ ਸ਼ੇਰ ਰਾਣਵਾਂ, ਤਾਰਾ ਸਿੰਘ ਮੱਠੀਆੜਾ, ਬਰਜਿੰਦਰ ਸਿੰਘ, ਬਲਤੇਜ ਸਿੰਘ ਬਠਿੰਡਾ, ਹਾਕਮ ਸਿੰਘ, ਬਲਵੀਰ ਸਿੰਘ, ਦੀਪ ਝਿੰਜਰ ਅਤੇ ਹਰਬੰਸ ਸਿੰਘ ਸ਼ਾਨ ਕਵੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੀਆਂ ਆਪਣੀਆਂ ਕਵਿਤਾਵਾਂ ਸੁਣਾਈਆਂ। ਛੋਟੀ ਬੱਚੀ ਪਹਿਲਪ੍ਰੀਤ ਕੌਰ ਨੇ ਗੀਤ ਗਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਹਾਲੀ ਰਵੀ ਇੰਦਰ ਸਿੰਘ ਨੂੰ ਵਿਭਾਗੀ ਪੁਸਤਕਾਂ ਭੇਟ ਕੀਤੀਆਂ। ਭਾਸ਼ਾ ਵਿਭਾਗ ਨੇ ਕਵੀਆਂ ਨੂੰ ਵਿਭਾਗੀ ਪੁਸਤਕਾਂ ਦਿੱਤੀਆਂ। ਮੰਚ ਸੰਚਾਲਨ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਮਨਜਿੰਦਰ ਸਿੰਘ ਨੇ ਨਿਭਾਇਆ। ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਕਵੀਆਂ ਅਤੇ ਸਮੂਹ ਸਰੋਤਿਆਂ ਦਾ ਧੰਨਵਾਦ ਕੀਤਾ।

ਫੋਟੋ ਕੈਪਸ਼ਨ: ਵਿਧਾਇਕ ਲਖਵੀਰ ਸਿੰਘ ਰਾਏ, ਡਿਪਟੀ ਕਮਿਸਨਰ ਡਾ.ਸੋਨਾ ਥਿੰਦ ਅਤੇ ਹੋਰ ਕਵੀਆਂ ਨੂੰ ਪੁਸਤਕਾਂ ਦਿੰਦੇ ਹੋਏ।

Leave a Comment