ਅਮਲੋਹ,(ਅਜੇ ਕੁਮਾਰ)
ਕਿਸਾਨ ਮਜ਼ਦੂਰ ਮੋਰਚਾ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਕਿਸਾਨ ਮੰਗਾਂ ਨੂੰ ਲੈ ਕੇ ਅੱਜ ਦਿਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਰਹੀਆਂ ਅਤੇ ਕਿਸਾਨਾਂ ਨੇ ਮੰਡੀ ਗੋਬਿੰਦਗੜ੍ਹ ਮੁੱਖ ਚੌਕ ਵਿਚ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ। ਇਸ ਮੌਕੇ ਕਿਸਾਨ ਆਗੂ ਗੁਰਜੰਟ ਸਿੰਘ, ਵਰਿੰਦਰ ਸਿੰਘ, ਅਮਨਦੀਪ ਸਿੰਘ ਛੰਨਾ, ਮਲਕੀਤ ਸਿੰਘ ਛੰਨਾ, ਸੁਖਵਿੰਦਰ ਸਿੰਘ, ਜਸਵੀਰ ਸਿੰਘ ਭੱਦਲਥੂਹਾ, ਗੁਰਦੇਵ ਸਿੰਘ, ਪ੍ਰੇਮ ਸਿੰਘ ਅਤੇ ਨਾਜ਼ਰ ਸਿੰਘ ਆਦਿ ਹਾਜ਼ਰ ਸਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਮੰਗਾ ਤੁਰੰਤ ਪ੍ਰਵਾਨ ਕੀਤੀਆਂ ਜਾਣ। ਇਸੇ ਦੌਰਾਨ ਫ਼ਤਹਿਗੜ੍ਹ ਸਾਹਿਬ, ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ ਵਿਚ ਵੀ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ।
ਫ਼ੋਟੋ ਕੈਪਸਨ: ਬੰਦ ਦੇ ਸੱਦੇ ਦੌਰਾਨ ਸ਼ਹਿਰ ਦੀਆਂ ਬੰਦ ਪਈਆਂ ਦੁਕਾਨਾਂ ਦਾ ਦ੍ਰਿਸ਼।
ਫ਼ੋਟੋ ਕੈਪਸਨ: ਗੋਬਿੰਦਗੜ੍ਹ ਚੌਕ ਵਿਚ ਧਰਨਾ ਦਿੰਦੇ ਹੋਏ ਕਿਸਾਨ।