ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ)
ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਬਰਸੀ ਮੌਕੇ ਜਿਥੇ ਵੱਡੇ ਪੱਧਰ ‘ਤੇ ਧਾਰਮਿਕ ਦੀਵਾਨ ਸਜਾਏ ਗਏ ਉਥੇ ਦੰਦਾਂ ਦਾ ਮੁਫ਼ਤ ਕੈਪ ਵੀ ਲਗਾਇਆ ਗਿਆ ਜਿਸ ਵਿਚ ਡਾ.ਜਸਮੀਨ, ਡਾ.ਨਮੀਸ਼ਾ, ਡਾ.ਮਾਲਵਿੰਦਰ ਕੌਰ ਚੀਮਾ, ਡਾ. ਜਸਪ੍ਰੀਤ ਕੌਰ ਅਤੇ ਅਦਿਤਿਆ ਆਦਿ ਨੇ ਸਮੂਲੀਅਤ ਕੀਤੀ ਅਤੇ 150 ਦੇ ਕਰੀਬ ਮਰੀਜਾਂ ਦਾ ਚੈਕਅੱਪ ਕੀਤਾ। ਉਨ੍ਹਾਂ ਦਸਿਆ ਕਿ ਡੇਰਾ ਸੰਤ ਬਾਬਾ ਅਜੀਤ ਸਿੰਘ ਖੇੜਾ ਹੰਸਾਲੀ ਵਾਲਿਆਂ ਦੇ ਸਥਾਨ ‘ਤੇ ਉਨ੍ਹਾਂ ਵਲੋਂ ਲਗਾਤਾਰ ਮਰੀਜਾਂ ਦੀ ਸੇਵਾ ਜਾਰੀ ਹੈ ਅਤੇ ਅੱਜ ਬਰਸੀ ਮੌਕੇ ਵਿਸੇਸ ਕੈਪ ਲਗਾ ਕੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿਤੀਆਂ ਗਈਆਂ। ਇਸ ਮੌਕੇ ਟਰੱਸਟੀ ਰਜਿੰਦਰ ਗਰੇਵਾਲ, ਸਾਧੂ ਰਾਮ ਭੱਟਮਾਜਰਾ, ਮਾਸਟਰ ਤਰਲੋਚਨ ਸਿੰਘ, ਪਿਆਰਾ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਰੰਧਾਵਾ ਅਤੇ ਹਰਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ। ਗੱਦੀਨਸ਼ੀਨ ਬਾਬਾ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਸਾਰਾ ਕੁਝ ਦੇਸ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।
ਫ਼ੋਟੋ ਕੈਪਸਨ: ਦੰਦਾਂ ਦੀ ਜਾਂਚ ਕਰਦੇ ਹੋਏ ਡਾਕਟਰਾਂ ਦੀ ਟੀਮ ਦੇ ਮੈਬਰ