ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਅਡਵਾਈਜਰੀ ਕੀਤੀ ਜਾਰੀ

ਬੰਦ ਕਮਰੇ ‘ਚ ਅੰਗੀਠੀ ਬਾਲ ਕੇ ਸੌਣਾ ਹੋ ਸਕਦਾ ਹੈ ਜਾਨ ਲੇਵਾ – ਡਾ ਦਵਿੰਦਰਜੀਤ ਕੌਰ

ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)

ਕੜਾਕੇ ਦੀ ਸਰਦੀ ਨੂੰ ਮੁੱਖ ਰੱਖਦੇ ਹੋਏ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਅਡਵਾਈਜਰੀ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਵੀ ਸ਼ੁਰੂ ਹੋ ਚੁੱਕੀ ਹੈ ਜਿਸ ਵਿੱਚ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਪ੍ਰਭਾਵਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਇਸ ਲਈ ਬਜੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ‘ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਨੂੰ ਜੁਕਾਮ, ਖਾਂਸੀ, ਠੰਡ ਨਾਲ ਬੁਖਾਰ ਜਾਂ ਨਿਮੋਨੀਆਂ ਹੋਣ ਦਾ ਖਤਰਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ, ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਤਿੰਨ ਲੇਅਰਾਂ ਵਿੱਚ ਗਰਮ ਕਪੜੇ ਪਾਉਣ ਦੇ ਨਾਲ ਸਿਰ ‘ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਨਾ ਸੇਕਿਆ ਜਾਵੇ ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਮਨੁੱਖ ਲਈ ਜਾਨਲੇਵਾ ਹੋ ਸਕਦੀ ਹੈ। ਉਨ੍ਹਾਂ ਖੁਰਾਕ ਵਿੱਚ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਠੰਡ ਵਿਚ ਕੰਬਣੀ ਨੂੰ ਨਜਰਅੰਦਾਜ ਨਾ ਕੀਤਾ ਜਾਵੇ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ, ਅਜਿਹੀ ਹਾਲਤ ਵਿੱਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ਵਿੱਚ ਗਿਰਾਵਟ) ਕਾਰਣ ਮੋਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ। ਸੰਘਣੀ ਧੁੰਦ ਕਾਰਨ ਬੇਲੋੜੀ ਯਾਤਰਾ ਨੂੰ ਟਾਲਿਆ ਜਾਵੇ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ ਅਤੇ ਰਣਦੀਪ ਸਿੰਘ ਆਦਿ ਹਾਜ਼ਰ ਸਨ।

 

ਫੋਟੋ ਕੈਪਸ਼ਨ: ਸਰਦੀ ਤੋਂ ਬਚਾਅ ਲਈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ।

Leave a Comment