ਆਦਰਸ਼ ਨਗਰ ਵਾਸੀਆਂ ਦੀਆਂ ਕੂੜੇ ਸਬੰਧੀ ਦਿੱਕਤਾਂ ਹੋਣਗੀਆਂ ਦੂਰ: ਕਾਰਜਸਾਧਕ ਅਫਸਰ

ਡੋਰ ਟੂ ਡੋਰ ਕੂੜਾ ਇਕੱਤਰ ਕਰਨ ਵਾਲੀਆਂ ਟੀਮਾਂ ਨੂੰ ਹੀ ਕੂੜਾ ਦੇਣ ਦੀ ਅਪੀਲ

ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)

ਕੂੜੇ ਸਬੰਧੀ ਆਦਰਸ਼ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਫੌਰੀ ਹੱਲ ਕੀਤੀਆਂ ਜਾਣਗੀਆਂ ਅਤੇ ਅੱਗੇ ਤੋਂ ਉਨ੍ਹਾਂ ਨੂੰ ਇਸ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ ਸ਼ਹਿਰ ਵਿੱਚ ਕੂੜਾ ਪ੍ਰਬੰਧਨ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਦੇ ਬਾਵਜੂਦ ਵੀ ਜੇਕਰ ਕੂੜੇ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਹੱਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਕੂੜੇ ਦੀ ਡੋਰ ਟੂ ਡੋਰ ਕੁਲੈਕਸ਼ਨ ਕੀਤੀ ਜਾ ਰਹੀ ਹੈ, ਇਸ ਲਈ ਲੋਕ ਕਿਸੇ ਵੀ ਖੁੱਲ੍ਹੀ ਥਾਂ ਕੂੜਾ ਸੁੱਟਣ ਦੀ ਥਾਂ ਕੂੜੇ ਦੀ ਡੋਰ ਟੂ ਡੋਰ ਕੁਲੈਕਸ਼ਨ ਕਰਨ ਵਾਲੀਆਂ ਟੀਮਾਂ ਨੂੰ ਹੀ ਕੂੜਾ ਦੇਣ। ਉਨ੍ਹਾਂ ਕਿਹਾ ਕਿ ਕੌਂਸਲ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਸ਼ਹਿਰ ਵਾਸੀਆਂ ਨੂੰ ਜਦੋਂ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਜਾਂ ਸੈਨੇਟਰੀ ਇੰਸਪੈਕਟਰ ਦੇ ਧਿਆਨ ਵਿੱਚ ਲਿਆਂਦੀ ਜਾਵੇ ਜਿਸ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਵੀ ਕੀਤੀ।

Leave a Comment