ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ

ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)

ਧੰਨ ਧੰਨ ਬਾਬਾ ਜੋਰਾਵਰ ਸਿੰਘ, ਧੰਨ ਧੰਨ ਬਾਬਾ ਫਤਹਿ ਸਿੰਘ ਅਤੇ ਜਗਤ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ-ਏ-ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੇਵ ਸਿੰਘ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ਼ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਰਿਆ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਆਦਿ ਨੇ ਸਿਰਕਤ ਕੀਤੀ ਅਤੇ ਪ੍ਰਕਾਸ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿਤੀ। ਸਮਾਗਮ ਵਿਚ ਐਡੀਸਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਜੋਗਾ ਸਿੰਘ ਸੁਪਰਵਾਈਜਰ, ਜਗਜੀਤ ਸਿੰਘ ਜੱਗਾ ਮੀਤ ਮੈਨੇਜਰ, ਗੁਰਦੀਪ ਸਿੰਘ ਨੌਲੱਖਾ ਬੁਲਾਰਾ ਦਮਦਮੀ ਟਕਸਾਲ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਹਰਜੀਤ ਸਿੰਘ, ਨਰਵੀਰ ਸਿੰਘ ਖਜਾਨਚੀ, ਜਗਤਾਰ ਸਿੰਘ ਕਾਲੇ ਮਾਜਰਾ, ਭਾਈ ਗੁਰਜੰਟ ਸਿੰਘ ਅਤੇ ਅੰਮ੍ਰਿਤ ਪਾਲ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ਵਿਚ ਸਰਧਾਲੂਆਂ ਨੇ ਥਾਂ-ਥਾਂ ਲੰਗਰ ਲਗਾਏ ਜਿਨ੍ਹਾਂ ਦਾ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਧੰਨਵਾਦ ਵੀ ਕੀਤਾ।

 

ਫ਼ੋਟੋ ਕੈਪਸਨ: ਕੀਰਤਨੀ ਜਥਾ ਕੀਰਤਨ ਕਰਦਾ ਹੋਇਆ।

Leave a Comment