ਸਾਬਕਾ ਮੰਤਰੀ ਡਾ.ਹਰਬੰਸ ਲਾਲ ਨੇ ਭਾਈ ਜਸਵਿੰਦਰ ਸਿੰਘ ਦਾ ਕੀਤਾ ਸਨਮਾਨ

ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)

ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸੂਬਾ ਪ੍ਰਧਾਨ ਮੁਨੀਸ਼ ਵਰਮਾ, ਹਰਦੀਪ ਸਿੰਘ ਧੀਮਾਨ ਸਰਹਿੰਦ, ਸੁਖਦੇਵ ਗਾਬਾ ਸਰਹਿੰਦ, ਸੁਖਵਿੰਦਰ ਪੱਪੀ ਸਰਹਿੰਦ ਅਤੇ ਸੁਖਵਿੰਦਰ ਸਿੰਘ ਬ੍ਰਾਹਮਣ ਮਾਜਰਾ ਨੇ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਸ੍ਰੀ ਹਰਿਮੰਦਿਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਦੀਆਂ ਧਾਰਮਿਕ ਅਤੇ ਮਨੁੱਖਤਾ ਨੂੰ ਕਥਾ ਰਾਹੀਂ ਦਿਤੀਆਂ ਵਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖ ਕੇ ਸਨਮਾਨ ਕੀਤਾ। ਉਨ੍ਹਾਂ ਨੂੰ ਸ੍ਰੀ ਸਾਹਿਬ, ਸਿਰਪਾਓ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰੀਵਾਰ ਦੀ ਫ਼ੋਟੋ ਭੇਟ ਕੀਤੀ ਗਈ। ਇਸ ਮੌਕੇ ਜੱਥੇਦਾਰ ਕੁਲਦੀਪ ਸਿੰਘ ਬੁੱਢਾ ਦਲ ਛਾਉਣੀ ਅਗੌਲ ਦਾ ਵੀ ਸਨਮਾਨ ਕੀਤਾ ਗਿਆ।

ਫੋਟੋ ਕੈਪਸ਼ਨ: ਡਾ.ਹਰਬੰਸ ਲਾਲ ਅਤੇ ਹੋਰ ਸਾਬਕਾ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ।

Leave a Comment