ਬਾਡੀ ਟੈਂਪਲ ਜਿਮ, ਸਰਹਿੰਦ ਵਲੋਂ ਖੂਨਦਾਨ ਕੈਪ 12 ਨੂੰ

ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ)

ਬਾਡੀ ਟੈਂਪਲ ਜਿਮ ਤ੍ਰਿਵੇਣੀ ਮੰਦਿਰ ਸਰਹਿੰਦ ਦੇ ਸਾਹਮਣੇ 12 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1:00 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਜਿੰਮ ਦੇ ਅਹਾਤੇ ਵਿੱਚ ਆਯੋਜਿਤ ਇਹ ਸਮਾਗਮ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਖੂਨਦਾਨ ਕਰਕੇ ਜੀਵਨ ਬਚਾਉਣ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ। ਜਿੰਮ ਦੇ ਮਾਲਕ ਸੁਰਿੰਦਰ ਕੁਮਾਰ ਨੇ ਦਸਿਆ ਕਿ ਸਮਾਗਮ ਵਿਚ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਮੁੱਖ-ਮਹਿਮਾਨ ਵਜੋਂ ਅਤੇ ਸ੍ਰੀ ਰਵੀ ਕੁਮਾਰ ਇੱਕ ਮਸ਼ਹੂਰ ਫਿਟਨੈਸ ਆਈਕਨ, ਮਿਸਟਰ ਇੰਡੀਆ ਅਤੇ ਮਿਸਟਰ ਓਲੰਪੀਆ ਗੈਸਟ ਆਫ ਆਨਰ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸਾਡਾ ਜਿਮ ਸਿਰਫ਼ ਸਰੀਰਕ ਤੰਦਰੁਸਤੀ ਲਈ ਇੱਕ ਜਗਾ ਨਹੀਂ ਸਗੋਂ ਹੋਰ ਚੰਗੇ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਇੱਕ ਪਲੇਟਫਾਰਮ ਵੀ ਹੈ। ਉਹ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਕੇ ਇਸ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਤਜਰਬੇਕਾਰ ਡਾਕਟਰੀ ਪੇਸ਼ੇਵਰਾਂ ਦੀ ਟੀਮ ਦਾਨੀਆਂ ਦੇ ਅਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਖੂਨ ਇਕੱਠਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕਰੇਗੀ। ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਇਸ ਵਿਚ ਹਿਸਾ ਪਾਉਂਣ ਦੀ ਅਪੀਲ ਕੀਤੀ।

ਫੋਟੋ ਕੈਪਸ਼ਨ: ਕਲੱਬ ਮਾਲਕ ਸੁਰਿੰਦਰ ਕੁਮਾਰ ਅਤੇ ਹੋਰ ਖੂਨਦਾਨ ਕੈਪ ਦਾ ਪੋਸਟਰ ਜਾਰੀ ਕਰਦੇ ਹੋਏ।

Leave a Comment