ਫਤਹਿਗੜ੍ਹ ਸਾਹਿਬ (ਅਜੇ ਕੁਮਾਰ)
ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਵੱਲੋਂ ਬਲਾਕ ਵਿਕਾਸ ਪੰਚਾਇਤ ਦਫਤਰ ਸਰਹਿੰਦ ਵਿਖੇ ਬੀਡੀਪੀਓ ਦੀਪ ਸ਼ਿਖਾ ਗਰਗ ਦੀ ਅਗਵਾਈ ਵਿੱਚ ਨਵੀਆਂ ਬਣੀਆਂ ਪੰਚਾਇਤਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ। ਬੀਡੀਪੀਓ ਦੀਪ ਸ਼ਿਖਾ ਗਰਗ ਨੇ ਕਿਹਾ ਕਿ ਪਿੰਡਾਂ ਦੇ ਵਧੇਰੇ ਵਿਕਾਸ ਲਈ ਪੰਚਾਇਤਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਤਾਵਰਣ ਨੂੰ ਸ਼ੁੱਧ ਕਰਨ ਅਤੇ ਹੈਲਥ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਜਾਣਕਾਰੀ ਦਿੱਤੀ ਗਈ। ਉਨੈ੍ਹਾਂ ਦੱਸਿਆ ਕਿ ਪਿੰਡਾਂ ਦੇ ਵਿੱਚ ਗਿੱਲੇ ਤੇ ਸੁੱਕੇ ਕੂੜੇ ਤੋਂ ਖਾਦ ਤਿਆਰ ਕਰਨ ਲਈ ਸੋਲਡ ਵੇਸਟ ਮੈਨੇਜਮੈਂਟ ਵੀ ਬਣਾਏ ਗਏ ਹਨ ਤਾਂ ਜੋ ਪਿੰਡਾਂ ਵਿੱਚ ਗੰਦਗੀ ਨਾ ਫੈਲੇ ਅਤੇ ਕੂੜੇ ਤੋਂ ਖਾਦ ਤਿਆਰ ਕਰਕੇ ਉਸਦੀ ਵਰਤੋਂ ਕੀਤੀ ਜਾ ਸਕੇ । ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਨੂੰ ਸੁੰਦਰ ਦਿੱਖ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਬਲਾਕ ਸਰਹਿੰਦ ਦੇ ਪਿੰਡਾਂ ਦਾ ਚੰਗਾ ਵਿਕਾਸ ਕਰਕੇ ਸੂਬੇ ਭਰ ਵਿੱਚ ਇੱਕ ਨੰਬਰ ਬਲਾਕ ਬਣਾਇਆ ਜਾਵੇਗਾ। ਇਸ ਮੌਕੇ ਗ੍ਰਾਮ ਸੇਵਕ ਨਰਿੰਦਰਜੀਤ ਸਿੰਘ, ਪੰਚਾਇਤ ਸਕੱਤਰ ਰਜਿੰਦਰ ਸਿੰਘ, ਸਟੈਨੋ ਦਵਿੰਦਰਜੀਤ ਸਿੰਘ, ਕਲਰਕ ਦਿਲਪ੍ਰੀਤ ਸਿੰਘ, ਰਿਸੋਰਸ ਪਰਸਨ ਮਨਮੀਤ ਸਿੰਘ, ਰਿਸੋਰਸ ਪਰਸਨ ਹਰਪ੍ਰੀਤ ਸਿੰਘ, ਅਮਰਜੀਤ ਕੌਰ, ਸੰਦੀਪ ਕੌਰ, ਰਾਨੋ ਅਤੇ ਸੋਨੀਆ ਸਰਪੰਚ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ: ਪੰਚਾਇਤਾਂ ਨੂੰ ਜਾਗਰੂਕ ਕਰਦੇ ਹੋਏ ਅਧਿਕਾਰੀ।