ਅਮਲੋਹ, (ਅਜੇ ਕੁਮਾਰ): ਦੇਸ਼ ਦੀ ਰਾਜਧਾਨੀ ਦਿੱਲੀ ਪ੍ਰਦੇਸ਼ ਦੇ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਹਾਈਕਮਾਂਡ ਅਤੇ ਕੇਂਦਰੀ ਭਾਜਪਾ ਯੁਵਾ ਮੋਰਚਾ ਵੱਲੋਂ ਕੇਂਦਰੀ ਟੀਮ ਦੀਆਂ ਜ਼ਿੰਮੇਵਾਰੀਆਂ ਤਹਿ ਕੀਤੀਆਂ ਹਨ ਜਿਸ ਵਿੱਚ ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਕਾਰਜਕਾਰਣੀ ਮੈਂਬਰ ਸੁਖਵਿੰਦਰ ਸਿੰਘ ਸੁੱਖੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਸ੍ਰੀ ਸੁੱਖੀ ਨੇ ਇਸ ਨਿਯੁਕਤੀ ਨੂੰ ਲੈ ਕੇ ਦੇਸ਼ ਦੇ ਲੋਕ ਪ੍ਰਿਯ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਰਾਸ਼ਟਰੀ ਮਹਾਂਮੰਤਰੀ ਅਤੇ ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਪ੍ਰਭਾਰੀ ਸੁਨੀਲ ਬਾਂਸਲ ਅਤੇ ਯੁਵਾ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਤੇਜਸਵੀ ਸੂਰਯਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨਿਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ। ਵਰਨਣਯੋਗ ਹੈ ਕਿ ਸ੍ਰੀ ਸੁੱਖੀ ਪਿਛਲੇ ਸਾਲ ਜੰਮੂ ਕਸ਼ਮੀਰ ਅਤੇ ਝਾਰਖੰਡ ਪ੍ਰਦੇਸ਼ ਦੇ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਵੱਖ ਵੱਖ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾ ਚੁੱਕੇ ਹਨ।
ਫੋਟੋ ਕੈਪਸ਼ਨ: ਸੁਖਵਿੰਦਰ ਸਿੰਘ ਸੁੱਖੀ