ਅਮਲੋਹ, (ਅਜੇ ਕੁਮਾਰ): ਨਸ਼ਿਆਂ ਅਤੇ ਜੁਰਮ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਇਹ ਗੱਲ ਥਾਣਾ ਅਮਲੋਹ ਦੇ ਨਵ-ਨਿਯੁਕਤ ਇੰਸਪੈਕਟਰ ਪਵਨ ਕੁਮਾਰ ਨੇ ਇਥੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੰਗੇ ਅਕਸ ਵਾਲੇ ਹਰ ਨਾਗਰਿਕ ਨੂੰ ਥਾਣੇ ’ਚ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸਕਲ ਨਹੀਂ ਆਉਂਣ ਦਿਤੀ ਜਾਵੇਗੀ।
ਫ਼ੋਟੋ ਕੈਪਸਨ: ਪਵਨ ਕੁਮਾਰ