ਹਨੀ ਫੱਤਣਵਾਲਾ ਨੇ ਕਿਸਾਨ ਵਿਰੋਧੀ ਮਤਿਆ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਸ਼੍ਰੀ ਮੁਕਤਸਰ ਸਾਹਿਬ 13 ਜਨਵਰੀ(ਅਵਤਾਰ ਮਰਾੜ੍ਹ)

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਧੱਕੇ ਨਾਲ ਥੋਪੇ ਜਾ ਰਹੇ ਖੇਤੀ ਕਾਨੂੰਨਾਂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਵਲੋਂ ਆਪਣੇ ਸਾਥੀਆਂ ਸਮੇਤ ਲੋਹੜੀ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿਆਰ ਕੀਤੇ ਕਿਸਾਨ ਵਿਰੋਧੀ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ ਗਈਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਬੋਲਦਿਆਂ ਹਨੀ ਫੱਤਣਵਾਲਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਤਾਂ ਪਹਿਲਾ ਹੀ ਕਰਜੇ ਦੀ ਮਾਰ ਹੇਠ ਆਇਆ ਪਿਆ ਹੈ ਉਤੋਂ ਕੇਂਦਰ ਸਰਕਾਰ ਨਿੱਤ ਨਵੇਂ ਨਵੇਂ ਕਾਨੂੰਨ ਪਾਸ ਕਰਕੇ ਕਿਸਾਨਾਂ ਦਾ ਸੋਸ਼ਣ ਕਰ ਰਹੀ ਹੈ। ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਵੇਚਣਾ ਚਾਹੁੰਦੀ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਸਾਡੇ ਕਿਸਾਨ ਭਰਾ ਲੰਬੇ ਸਮੇਂ ਤੋਂ ਘਿਨੋਰੀ ਬਾਰਡਰ ਤੇ ਕਿਸਾਨੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਧਰਨੇ ਤੇ ਬੈਠੇ ਹਨ। ਪਰ ਕੇਂਦਰ ਦੀ ਸਰਕਾਰ ਉਹਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਅਤੇ ਨਾ ਉਹਨਾਂ ਨਾਲ ਕੋਈ ਮੀਟਿੰਗ ਕਰ ਰਹੀ ਹੈ ਹੈ। ਜਿਸ ਕਰਕੇ ਹਰ ਵਾਰ ਕਿਸਾਨਾਂ ਦੀ ਦੀਵਾਲੀ ਤੇ ਲੋਹੜੀ ਕਾਲੀ ਰਹਿੰਦੀ ਹੈ। ਉਹਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਵਲੋਂ ਤਿਆਰ ਕੀਤੇ ਖਰੜੇ ਦਾ ਵਿਰੋਧ ਕਰਦੇ ਹਨ ਤੇ ਹਮੇਸ਼ਾ ਹੀ ਵਿਰੋਧ ਕਰਦੇ ਰਹਿਣਗੇ ਅਤੇ ਨਵੀਂ ਮੰਡੀਕਰਨ ਨੀਤੀ ਦਾ ਸਖ਼ਤ ਵਿਰੋਧ ਕਰਦੇ ਹਨ।

ਇਸ ਮੌਕੇ ਜੈਰਾਜ ਸਿੰਘ ਬਰਾੜ ਫੱਤਣਵਾਲਾ ਵਾਈਸ ਪ੍ਰਧਾਨ ਯੂਥ ਅਕਾਲੀ ਦਲ, ਗੁਰਦਰਸ਼ਨ ਸਿੰਘ ਸੰਧੂ, ਲੱਖਾ ਸਿੰਘ ਰਾਮਗੜ੍ਹਚੂੰਗਾ, ਡੀ ਸੀ ਕੋਟਲੀ ਸੰਘਰ, ਕੁਲਦੀਪ ਸਿੰਘ ਭੰਗਚੜੀ, ਮਨਜੀਤ ਸਿੰਘ ਚੱਕ ਬੀੜ ਸਰਕਾਰ, ਜੀਤ ਸਿੰਘ ਬਰਾੜ, ਪ੍ਰਿਤਪਾਲ ਸਿੰਘ ਉਦੇਕਰਨ, ਗੁਰਜੰਟ ਸਿੰਘ ਮੱਤਾ, ਅਵਤਾਰ ਸਿੰਘ ਚੌਂਤਰਾ, ਕੁਲਦੀਪ ਸਿੰਘ ਕੋਟਲੀ ਸੰਘਰ, ਲਖਵਿੰਦਰ ਸਿੰਘ ਖੱਪਿਆਂਵਾਲੀ ਆਦਿ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।

Leave a Comment