ਜ਼ਿਲਾ ਹਸਪਤਾਲ ਵਿੱਚ ਮਨਾਈ ਧੀਆਂ ਦੀ ਲੋਹੜੀ
ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪ੍ਰੀਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਵਿੱਚ ਧੀਆਂ ਦੀ ਲੋਹੜੀ ਮਨਾਈ ਗਈ। ਹਸਪਤਾਲ ਵਿੱਚ ਨਵ- ਜਨਮੀਆ ਬੱਚੀਆਂ ਨੂੰ ਗਰਮ ਕੱਪੜੇ ਅਤੇ ਖਿਡਾਉਣੇ ਵੰਡੇ ਗਏ ਅਤੇ ਭਰੂਣ ਹੱਤਿਆ ਨੂੰ ਖਤਮ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਕੰਵਲਦੀਪ ਸਿੰਘ ਨੇ ਕਿਹਾ ਕਿ ਸਮਾਜ ਲੜਕੀਆਂ ਤੋਂ ਬਿਨਾਂ ਅਧੂਰਾ ਹੈ ਅਤੇ ਸਾਨੂੰ ਲੜਕੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਰੀ ਤੋਂ ਬਿਨਾਂ ਸਮਾਜ ਦੀ ਕਲਪਨਾ ਕਰਨਾ ਅਸੰਭਵ ਹੈ ਇਸ ਲਈ ਸਮਾਜ ਵਿੱਚੋਂ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨਾ ਚਾਹੀਦਾ ਹੈ ਜੋ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੈ । ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿੱਚ ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਇਸ ਲਈ ਸਾਨੂੰ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ ਅਤੇ ਉਚ ਵਿੱਦਿਆ ਸਹਿਤ ਚੰਗਾ ਪਾਲਣ ਪੋਸ਼ਣ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਮੌਕਾ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਨੀਰੂ ਸਿਆਲ, ਡਾ. ਓਮਕਾਰਬੀਰ ਸਿੰਘ, ਡਾ. ਹਰਲੀਨ ਕੌਰ, ਡਾ. ਗਗਨਦੀਪ ਕੌਰ, ਡਾ. ਯੋਗਿਤਾ, ਡਾ. ਮੀਨੂ, ਡਾ. ਤਰੁਨਦੀਪ ਕੌਰ, ਨਰਸਿੰਗ ਸਿਸਟਰ ਪਰਵਿੰਦਰ ਕੌਰ, ਡਾ. ਕਸੀਤਿਜ ਸੀਮਾ, ਬਲਜਿੰਦਰ ਸਿੰਘ, ਜਸਵਿੰਦਰ ਕੌਰ ਅਤੇ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਜ਼ਿਲਾ ਹਸਪਤਾਲ ਵਿੱਚ ਧੀਆਂ ਦੀ ਲੋਹੜੀ ਮਨਾਉਂਦੇ ਹੋਏ ਅਧਿਕਾਰੀ ਅਤੇ ਕਰਮਚਾਰੀ।
ਫ਼ੋਟੋ ਕੈਪਸਨ: ਲੋਹੜੀ ਮਨਾਉਂਦੇ ਹੋਏ ਅਧਿਕਾਰੀ ਅਤੇ ਮੁਲਾਜਮ।