ਅਮਲੋਹ,(ਅਜੇ ਕੁਮਾਰ)
ਨਗਰ ਕੌਂਸਲ ਅਮਲੋਹ ਵੱਲੋਂ ਸਬ ਡਵੀਜ਼ਨ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਫਿਰਦੇ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਆਮ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਪਹਿਲਾਂ ਵੀ ਤਿੰਨ ਵਾਰ ਟੈਂਡਰ ਪ੍ਰਕਾਸ਼ਿਤ ਕੀਤੇ ਗਏ ਸਨ ਪ੍ਰੰਤੂ ਕਿਸੇ ਵੀ ਫਰਮ ਵੱਲੋਂ ਅੱਗੇ ਨਾ ਆਉਣ ਕਾਰਨ ਇਹ ਟੈਂਡਰ ਨਹੀਂ ਹੋ ਸਕਿਆ। ਟੈਂਡਰ ਪ੍ਰਕ੍ਰਿਆ ਮੁਕੰਮਲ ਹੋਣ ਉਪਰੰਤ ਸਬੰਧਤ ਫਰਮ ਨੂੰ ਟੈਂਡਰ ਦੇ ਕੇ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਈ ਜਾਵੇਗੀ ਤਾਂ ਜ਼ੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੌਂਸਲ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਦ੍ਰਿੜਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕੌਂਸਲ ਵੱਲੋਂ ਸ਼ਹਿਰ ਦੀ ਸਫਾਈ ਲਈ ਵੱਡੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਲੋਕਾਂ ਦੇ ਘਰਾਂ ਦੇ ਗਿੱਲੇ ਤੇ ਸੁੱਕੇ ਕੂੜੇ ਲਈ ਐਮ.ਆਰ.ਐਫ. ਸੈਂਟਰ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਗਿੱਲੇ ਕੂੜੇ ਨੂੰ ਖਾਦ ਬਣਾਉਣ ਅਤੇ ਸੁੱਕੇ ਕੂੜੇ ਵਿੱਚ ਆਉਂਦੀਆਂ ਪਲਾਸਟਿਕ ਦੀਆਂ ਬੋਤਲਾਂ ਅਤੇ ਲਿਫਾਫਿਆਂ ਨੂੰ ਰੀ-ਸਾਇਕਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰ ਕੇ ਰੱਖਿਆ ਜਾਵੇ ਤੇ ਘਰਾਂ ਵਿੱਚੋਂ ਕੂੜਾ ਇਕੱਤਰ ਕਰਨ ਲਈ ਆਉਣ ਵਾਲੇ ਕੌਂਸਲ ਦੇ ਵਾਹਨਾਂ ਨੂੰ ਹੀ ਕੂੜਾ ਦਿੱਤਾ ਜਾਵੇ ਤਾਂ ਜੋ ਸ਼ਹਿਰ ਵਿੱਚ ਗੰਦਗੀ ਨਾ ਫੈਲ ਸਕੇ।
*ਫੋਟੋ ਕੈਪਸ਼ਨ: ਬਲਜਿੰਦਰ ਸਿੰਘ*