26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਰ ਦੇ ਵਿੱਚ ਮਨਾਇਆ ਜਾ ਰਿਹਾ ਇਸ ਤੋਂ ਪਹਿਲਾਂ ਪੰਜਾਬ ਭਰ ਦੇ ਵਿੱਚ ਪੁਲਿਸ ਵੱਲੋਂ ਭੀੜਭਾੜ ਵਾਲੇ ਇਲਾਕਿਆਂ ਦੇ ਵਿੱਚ ਚੈਕਿੰਗ ਅਭਿਆਨ ਵੀ ਸ਼ੁਰੂ ਕਰ ਦਿੱਤਾ ਹੈ ਅੱਜ ਮਾਨਸਾ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ
ਗਣਤੰਤਰ ਦਿਵਸ ਨੂੰ ਲੈ ਕੇ ਮਾਨਸਾ ਦੇ ਰੇਲਵੇ ਸਟੇਸ਼ਨ ਤੇ ਐਸਪੀ ਗੁਰਸ਼ਰਨ ਸਿੰਘ ਪੁਰੇਵਾਲ ਵੱਲੋਂ ਪੁਲਿਸ ਟੀਮ ਦੇ ਨਾਲ ਚੈਕਿੰਗ ਕੀਤੀ ਗਈ ਇਸ ਦੌਰਾਨ ਐਸਪੀ ਨੇ ਦੱਸਿਆ ਕਿ ਅੱਜ ਮਾਨਸਾ ਬਰੇਟਾ ਬੁਢਲਾਡਾ ਵਿਖੇ ਗਣਤੰਤਰ ਦਿਵਸ 26 ਜਨਵਰੀ ਦੇ ਸੰਬੰਧ ਵਿੱਚ ਡੀਜੀਪੀ ਪੰਜਾਬ ਅਤੇ ਜ਼ਿਲ੍ਹੇ ਦੇ ਐਸਐਸਪੀ ਭਗੀਰਤ ਸਿੰਘ ਮੀਨਾ ਦੇ ਆਦੇਸ਼ਾਂ ਅਨੁਸਾਰ ਚੈਕਿੰਗ ਕੀਤੀ ਗਈ ਹੈ ਉਹਨਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕੋਈ ਅਣਸੰਖਾਵੀ ਘਟਨਾ ਨਾ ਵਾਪਰੇ ਅਤੇ ਸ਼ਾਂਤੀ ਪੂਰਵਕ ਅਸੀਂ ਸਾਡੇ ਗਣਤੰਤਰ ਦਿਵਸ ਨੂੰ ਮਨਾ ਸਕੀਏ ਇਸ ਲਈ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਹਾਨੂੰ ਕਿਤੇ ਵੀ ਕੋਈ ਲਾਵਾਰਸ ਵਸਤੂ ਮਿਲਦੀ ਹੈ ਤਾਂ ਉਸਦੀ ਜਾਣਕਾਰੀ ਤੁਰੰਤ ਪੁਲਿਸ ਪਾਰਟੀ ਨੂੰ ਦਿੱਤੀ ਜਾਵੇ ਉਹਨਾਂ ਕਿਹਾ ਕਿ ਜੇਕਰ ਕੋਈ ਜ਼ਿਲ੍ਹੇ ਦੇ ਵਿੱਚ ਸ਼ੱਕੀ ਵਿਅਕਤੀ ਵੀ ਘੁੰਮਦਾ ਨਜ਼ਰ ਆਉਂਦਾ ਹੈ ਤਾਂ ਉਸਦੀ ਜਾਣਕਾਰੀ ਵੀ ਪੁਲਿਸ ਨੂੰ ਦਿੱਤੀ ਜਾਵੇ ਤਾਂ ਕਿ ਪੁਲਿਸ ਪਾਰਟੀ ਉਸ ਵਿਅਕਤੀ ਤੋਂ ਪੁੱਛ ਪੜਤਾਲ ਕਰ ਸਕੇ ਉਹਨਾਂ ਕਿਹਾ ਕਿ ਜਿਲੇ ਦੇ ਵਿੱਚ ਸ਼ਾਂਤੀ ਪੂਰਵਕ ਗਣਤੰਤਰ ਦਿਵਸ ਨੂੰ ਮਨਾਉਣ ਦੇ ਲਈ ਪੁਲਿਸ ਵੱਲੋਂ ਚੈਕਿੰਗ ਅਭਿਆਨ ਜਾਰੀ ਹੈ। ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਵੱਲੋਂ ਚੈਕਿੰਗ ਅਭਿਆਨ ਜਾਰੀ ਰਹਿਣਗੇ।
ਬਾਈਟ ਗੁਰਸ਼ਰਨ ਸਿੰਘ ਪੁਰੇਵਾਲ ਐਸ ਪੀ ਮਾਨਸਾ
ਪੱਤਰਕਾਰ ਭਗਵੰਤ ਚਹਿਲ ਮਾਨਸਾ