ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਵਿਖੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਰਖੇ ਇਕ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਸਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇ ਰਹੀ ਹੈ ਜਿਸ ਕਾਰਣ ਅੱਜ ਵਿਰੋਧੀ ਪਾਰਟੀਆਂ ਪਾਸ ਲੋਕਾਂ ਵਿਚ ਜਾਣ ਲਈ ਕੋਈ ਮੁੱਦਾ ਨਹੀਂ। ਉਨ੍ਹਾਂ ਲੋਕਾਂ ਨੂੰ ਆਪ ਸਰਕਾਰ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਢਿਲੋ ਦਾ ਜਨਮ ਦਿਨ ਵੀ ‘ਕੇਕ’ ਕੱਟ ਕੇ ਮਨਾਇਆ ਗਿਆ ਅਤੇ ਉਨ੍ਹਾਂ ਸ੍ਰੀ ਢਿਲੋ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਤੰਦਰੁਸਤੀ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ। ਸਮਾਗਮ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਉੱਪਲ, ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਟਰੇਡ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਪਾਵੇਲ ਹਾਂਡਾ, ਐਡਵੋਕੇਟ ਵਰਮਾ, ਸਕੱਤਰ ਹਰਿੰਦਰ ਸਿੰਘ ਗਿੱਲ, ਤਜਿੰਦਰ ਸਿੰਘ ਸੋਨੀ, ਗੁਰਦੀਪ ਸਿੰਘ, ਤਰਲੋਚਨ ਸਿੰਘ, ਸੰਦੀਪ ਸਲੂਜਾ, ਹਰਮੀਤ ਸਿੰਘ ਟਿਵਾਣਾ, ਗੁਰਮੀਤ ਸਿੰਘ ਗੁਰੀ, ਸੋਨੂੰ, ਬੱਬੂ ਮਾਨ, ਬਲਵਿੰਦਰ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਗੁਰਚਰਨ ਸਿੰਘ ਬਲੱਗਣ ਅਤੇ ਹਰਿੰਦਰ ਸਿੰਘ ਬੈਂਸ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ, ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਅਤੇ ਹੋਰ ਗਲਬਾਤ ਕਰਦੇ ਹੋਏ।*