ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਰਮਿਆਨੇ, ਗਰੀਬ ਅਤੇ ਆਮ ਲੋਕਾਂ ਲਈ ਬਿਜਲੀ,ਪਾਣੀ, ਸਿਹਤ, ਸਿਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਨਿਰੰਤਰ ਦਿੱਤੇ ਜਾਣ ਕਰਕੇ ਆਮ ਆਦਮੀ ਪਾਰਟੀ ਦਿੱਲੀ ਵਿੱਚ ਚੌਥੀ ਵਾਰ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ। ਇਨ੍ਰਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਇਥੇ ਇਕ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਆਖਿਆ ਕਿ ਕੇਜਰੀਵਾਲ ਦੇਸ਼ ਦੀ ਤਰੱਕੀ ਅਤੇ ਗ਼ਰੀਬਾਂ ਦੇ ਮਸੀਹਾ ਵੱਜੋਂ ਇੱਕ ਬੇਮਿਸਾਲ ਨੇਤਾ ਵੱਜੋਂ ਪਛਾਣੇ ਜਾਣ ਵਾਲੇ ਆਗੂ ਹਨ। ਦਿੱਲੀ ਦੀ ਜਨਤਾ ਰਵਾਇਤੀ ਪਾਰਟੀਆਂ ਦੇ ਆਗੂਆਂ ਵੱਲੋਂ ਆਪ ਖਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਵੱਲ ਕੋਈ ਧਿਆਨ ਨਾ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਪ੍ਰਸੰਸਾ ਕਰ ਰਹੀ ਹੈ ਅਤੇ ਲੋਕ ਕੇਜਰੀਵਾਲ ਨੂੰ ਆਪਣਾ ਪ੍ਰੀਵਾਰਿਕ ਮੈਂਬਰ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਅਤੇ ਕਾਂਗਰਸ ਮਿਲ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਲਈ ਕੋਸ਼ਿਸ਼ਾਂ ਕਰ ਰਹੇ ਹਨ ਕਿਉਂਕਿ ਇਨ੍ਹਾਂ ਦੋਹਾਂ ਪਾਰਟੀਆਂ ਤੋਂ ਦਿੱਲੀ ਦੀ ਜਨਤਾ ਦਾ ਮੋਹ ਭੰਗ ਹੋ ਚੁੱਕਿਆ ਹੈ। ਇਸ ਮੌਕੇ ਤਰਸੇਮ ਸਿੰਘ ਉੱਪਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਰਜੇਸ਼ ਉੱਪਲ ਪ੍ਰਧਾਨ, ਪਾਵੇਲ ਹਾਂਡਾ ਜੁਆਇੰਟ ਸਕੱਤਰ ਟਰੇਡ ਵਿੰਗ ਪੰਜਾਬ, ਗੁਰਚਰਨ ਸਿੰਘ ਬਲੱਗਣ ਅਤੇ ਹਰਿੰਦਰ ਸਿੰਘ ਬੈਂਸ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਅਤੇ ਹੋਰ ਗਲਬਾਤ ਕਰਦੇ ਹੋਏ।