ਅਮਲੋਹ, (ਅਜੇ ਕੁਮਾਰ): ਦੇਸ਼ ਦੀ ਰਾਜਧਾਨੀ ਦਿੱਲੀ ਪ੍ਰਦੇਸ਼ ਅੰਦਰ ਵਿਕਾਸ ਲਈ ਭਾਜਪਾ ਦੀ ਡਬਲ ਇੰਜਨ ਦੀ ਸਰਕਾਰ ਦੀ ਮੁੱਖ ਲੋੜ ਹੈ। ਦੇਸ਼ ਦੇ ਲੋਕਪ੍ਰਿਯ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਡਬਲ ਇੰਜਨ ਸਰਕਾਰ ਦੌਰਾਨ ਸੂਬਿਆਂ ਦਾ ਵਿਕਾਸ ਤੇਜ਼ੀ ਨਾਲ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੁਵਾ ਮੋਰਚਾ ਦੇ ਕੌਮੀ ਕਾਰਜਕਾਰਣੀ ਮੈਂਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਨੇ ਦਿੱਲੀ ਪ੍ਰਦੇਸ਼ ਦੇ ਜ਼ਿਲ੍ਹਾ ਪੱਛਮੀ ਦੇ ਅੰਦਰ ਪੈਂਦੇ ਵਿਧਾਨ ਸਭਾ ਹਲਕੇ ਰਾਜੌਰੀ ਗਾਰਡਨ ਵਿਖੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਦੇ ਹੱਕ ਵਿੱਚ ਨਾਮਕਰਨ ਰੈਲੀ ਦੌਰਾਨ ਸ਼ਾਮਲ ਹੋਣ ਸਮੇਂ ਕੀਤਾ। ਸ੍ਰੀ ਸੁੱਖੀ ਨੇ ਕਿਹਾ ਦਿੱਲੀ ਦੇਸ਼ ਦੀ ਰਾਜਧਾਨੀ ਹੈ ਜਿਸ ਕਾਰਣ ਦੇਸ ਦਾ ਮੁੱਖ ਕੇਦਰ ਹੈ ਜਿੱਥੇ ਦੇਸ਼ ਅਤੇ ਵਿਦੇਸ਼ਾਂ ਤੋਂ ਲੋਕ ਆਉਂਦੇ ਹਨ ਪ੍ਰੰਤੂ ਇਸ ਦੀ ਵਿਕਾਸ ਦੀ ਗਤੀ ਪਿਛਲੇ ਸਾਲਾਂ ਦੌਰਾਨ ਬਹੁਤ ਪੱਛੜ ਗਈ ਹੈ। ਸ੍ਰੀ ਸੁੱਖੀ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਸੀ ਪ੍ਰੰਤੂ 3 ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਇਹ ਵਾਹਦਾ ਪੂਰਾ ਨਹੀਂ ਕੀਤਾ ਜਦੋ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ।
ਫੋਟੋ ਕੈਪਸ਼ਨ: ਸ੍ਰੀ ਸੁਖਵਿੰਦਰ ਸਿੰਘ ਸੁੱਖੀ ਅਤੇ ਹੋਰ ਦਿਲੀ ਵਿਚ ਚੋਣ ਪ੍ਰਚਾਰ ਕਰਦੇ ਹੋਏ।