ਸਾਬਕਾ ਚੇਅਰਮੈਨ ਭੁੱਟਾ ਨੇ ਬੀਬੀਪੁਰ ਕਲੱਬ ਨੂੰ ਵਾਲੀਬਾਲ ਕਿੱਟ ਦਿਤੀ

ਫ਼ਤਹਿਗੜ੍ਹ ਸਾਹਿਬ ( ਜਗਜੀਤ ਸਿੰਘ): ਨੌਜਵਾਨਾ ਨੂੰ ਖੇਡਾਂ ਨਾਲ ਜੁੜਨ ਲਈ ਪਿੰਡ ਬੀਬੀਪੁਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਇਕ ਸਮਾਗਮ ਵਿਚ ਸਿਰਕਤ ਕੀਤੀ ਅਤੇ ਕਲੱਬ ਦੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਦਿਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਤੇ ਸਰੀਰਕ ਤੌਰ ਤੇ ਮਜਬੂਤ ਕਰਨ ਲਈ ਪੰਜਾਬ ਸਰਕਾਰ ਨੂੰ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਪੰਜਾਬ ਸਰਕਾਰ ਨੂੰ ਖੇਡਾਂ ਦੇ ਸਮਾਨ ਤੋਂ ਇਲਾਵਾ ਚੰਗੇ ਗਰਾਊਂਡ ਤਿਆਰ ਕਰਨੇ ਚਾਹੀਦੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਗਰਾਊਂਡਾਂ ਵਿੱਚ ਕੋਚ ਰੱਖਣੇ ਚਾਹੀਦੇ ਹਨ ਤਾਂ ਕਿ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਦਰੁਸਤ ਹੋ ਸਕਣ। ਇਸ ਮੌਕੇ ਹਰਮਨ ਸਿੰਘ ਪੰਚ, ਮਨਜੋਤ ਸਿੰਘ ਗਿੰਨੀ, ਗੁਰਿੰਦਰ ਸਿੰਘ, ਸਰਬਜੀਤ ਸਿੰਘ ਡੰਘੇੜੀਆ, ਰੁਪਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਸਨਪ੍ਰੀਤ ਸਿੰਘ, ਤਰਨਵੀਰ ਸਿੰਘ, ਸੁਖਦੀਪ ਸਿੰਘ, ਮਨਵੀਰ ਸਿੰਘ, ਬਰਿੰਦਰ ਸਿੰਘ, ਸਹਿਜਪ੍ਰੀਤ ਸਿੰਘ ਅਤੇ ਗੁਰਜੀਤ ਸਿੰਘ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਕਲੱਬ ਨੂੰ ਵਾਲੀਬਾਲ ਕਿੱਟ ਦਿੰਦੇ ਹੋਏ।

ਪੱਤਰਕਾਰ ਜਗਜੀਤ ਸਿੰਘ ਕੈਂਥ ਇੰਡੀਅਨ ਟੀਵੀ ਨਿਊਜ਼

Leave a Comment