ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਲੋਕਾਂ ਦੀਆ ਸਹੂਲਤਾਂ ਅਤੇ ਸੁਰੱਖਿਆ ਵਿੱਚ ਇਜ਼ਾਫਾ ਕਰਨ ਲਈ ਸੇਵਾ ਕੇਂਦਰਾਂ ਵਿੱਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਅਸਤ੍ਰ-ਮੁਕਤ ਖੇਤਰ ਨਾਂ ਦੀ ਸੇਵਾ ਤਹਿਤ ਅਸਤ੍ਰ-ਮੁਕਤ ਖੇਤਰ ਨਿਰਧਾਰਿਤ ਖੇਤਰਾਂ (ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ, ਗੈਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਅਤੇ ਹੋਰ) ਵਿੱਚ ਕਿਸੇ ਨੂੰ ਵੀ ਹਥਿਆਰ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਸਲਾਧਾਰਕ ਮੁਕਤ ਖੇਤਰ ਲਈ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ ਜਿਸ ਮੁਤਾਬਕ ਸਬੰਧਤ ਥਾਂ ਵਿਖੇ ਕੋਈ ਵੀ ਅਸਲੇ ਦੀ ਵਰਤੋਂ ਨਹੀਂ ਕਰ ਸਕੇਗਾ ਅਤੇ ਨਾਂ ਹੀ ਅਸਲਾ ਲੈ ਕੇ ਜਾ ਸਕੇਗਾ। ਇਹ ਸਰਟੀਫ਼ਕੇਟ ਲਈ ਸੇਵਾ ਕੇਂਦਰਾਂ ਵਿੱਚ ਅਪਲਾਈ ਕੀਤਾ ਜਾ ਸਕਦਾ ਹੈ। ਦੂਜੀ ਸੇਵਾ ਈ-ਸ਼੍ਰਮ ਬਾਰੇ ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਵਿੱਚ ਹੁਣ ਈ-ਸ਼੍ਰਮ ਸੇਵਾ ਚੱਲ ਰਹੀ ਹੈ ਜਿਸ ਵਿੱਚ ਵਿਅਕਤੀ ਆਪਣਾ ਲੇਬਰ ਰਿਕਾਰਡ ਦਰਜ ਕਰਵਾ ਸਕਦਾ ਹੈ। ਇਸ ਸਰਵਿਸ ਲਈ ਕੋਈ ਵੀ ਅਪਲਾਈ ਕਰ ਸਕਦਾ ਹੈ ਪਰ ਇਸ ਲਈ ਬਿਨੈਕਾਰ ਦਾ ਕਿਸੇ ਵੀ ਤਰ੍ਹਾਂ ਦਾ ਫੰਡ, ਸਰਕਾਰੀ ਜਾਂ ਗੈਰ ਸਰਕਾਰੀ ਨਾ ਕਟਦਾ ਹੋਵੇ। ਤੀਜੀ ਸੇਵਾ ਤਹਿਤ ਜੇਕਰ ਕੋਈ ਸਟੈਂਪ ਵੈਂਡਰ ਦਾ ਕੰਮ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਇਸ ਲਾਇਸੈਂਸ ਲੈਣ ਅਤੇ ਲਾਇਸੈਂਸ ਨਵਿਆਉਣ ਲਈ ਵੀ ਸੇਵਾ ਕੇਂਦਰਾਂ ਵਿੱਚ ਅਪਲਾਈ ਕਰ ਸਕਦਾ ਹੈ।
*ਫੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਜਾਣਕਾਰੀ ਦਿੰਦੇ ਹੋਏ।*