ਸਟੇਟ ਪੱਧਰੀ 39 ਖਿਡਾਰੀਆਂ ਨੂੰ 46,900 ਰੁਪਏ ਦੀ ਰਾਸ਼ੀ ਭੇਟ ਕੀਤੀ

ਅਮਲੋਹ ਸਕੂਲ ਦੇ ਪ੍ਰਿੰਸੀਪਲ ਇਕਬਾਲ ਸਿੰਘ ਦਾ ਨਵੇਕਲਾ ਉਪਰਾਲਾ*ल

ਅਮਲੋਹ,(ਅਜੇ ਕੁਮਾਰ)

ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਇਕਬਾਲ ਸਿੰਘ ਨੇ ਆਪਣੀ ਜੇਬ ਵਿੱਚੋਂ 39 ਖਿਡਾਰੀਆ ਜਿਨ੍ਹਾਂ ਨੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ ਉਨ੍ਹਾਂ ਨੂੰ 46,900 ਰੁਪਏ ਦੀ ਰਾਸ਼ੀ ਇਨਾਮ ਵਜੋਂ ਭੇਟ ਕੀਤੀ। ਜ਼ਿਕਰਯੋਗ ਹੈ ਕਿ ਇਸ ਸੈਸ਼ਨ ਦੇ ਸ਼ੁਰੂ ਵਿੱਚ ਹੀ ਉਨ੍ਹਾਂ ਐਲਾਨ ਕੀਤਾ ਸੀ ਕਿ ਜਿਹੜੇ ਖਿਡਾਰੀ ਸਟੇਟ ਪੱਧਰ ‘ਤੇ ਖੇਡਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ ਉਨ੍ਹਾਂ ਨੂੰ 1100, 1100 ਰੁਪਏ ਅਤੇ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆ ਨੂੰ 5100 ਰੁਪਏ ਦਿੱਤੇ ਜਾਣਗੇ। ਇਸ ਤਰ੍ਹਾਂ ਉਨ੍ਹਾਂ ਸਵੇਰ ਦੀ ਸਭਾ ਵਿੱਚ ਖਿਡਾਰੀਆਂ ਨੂੰ ਇਹ ਰਕਮ ਇਨਾਮ ਵਜੋਂ ਦਿੱਤੀ। ਸਰੀਰਕ ਸਿਖਿਆ ਦੇ ਲੈਕਚਰਾਰ ਬੀਰਪਾਲ ਸਿੰਘ ਗਿੱਲ ਅਤੇ ਡੀਪੀਈ ਦਵਿੰਦਰ ਸਿੰਘ ਰਹਿਲ ਨੇ ਦੱਸਿਆ ਕਿ ਪ੍ਰਿੰਸੀਪਲ ਸਾਹਿਬ ਵੱਲੋਂ ਖਿਡਾਰੀਆਂ ਨੂੰ ਇਨਾਮ ਦੇਣ ਨਾਲ ਜਿੱਥੇ ਖਿਡਾਰੀਆਂ ਦਾ ਹੌਸਲਾ ਵਧਿਆ, ਉੱਥੇ ਹੀ ਵਿਦਿਆਰਥੀ ਖੇਡਾਂ ਵੱਲ ਆਕਰਸ਼ਿਤ ਹੋਣਗੇ। ਪ੍ਰਿੰਸੀਪਲ ਇਕਬਾਲ ਸਿੰਘ ਨੇ ਕਿਹਾ ਕਿ ਖਿਡਾਰੀਆਂ ਦਾ ਪ੍ਰਦਰਸ਼ਨ ਵਧੀਆ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਾਨੂੰ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

*ਫੋਟੋ ਕੈਪਸ਼ਨ: ਪ੍ਰਿੰਸੀਪਲ ਇਕਬਾਲ ਸਿੰਘ ਹੋਣਹਾਰ ਖਿਡਾਰੀਆਂ ਨੂੰ 46,900 ਰੁਪਏ ਦੀ ਰਾਸ਼ੀ ਭੇਟ ਕਰਨ ਮੌਕੇ ਸਾਂਝੀ ਤਸਵੀਰ ਕਰਵਾਉਂਦੇ ਹੋਏ।*

Leave a Comment