ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਤਹਿਤ ਹਨੀ ਫੱਤਣਵਾਲਾ ਨੇ ਆਪਣੇ ਜੱਦੀ ਪਿੰਡ ਫੱਤਣਵਾਲਾ ਵਿਖੇ ਪਰਚੀ ਭਰ ਕੇ ਸ਼ੁਰੂ ਕੀਤੀ ਭਰਤੀ ਮੁਹਿੰਮ ਸ੍ਰੀ ਮੁਕਤਸਰ ਸਾਹਿਬ(ਅਵਤਾਰ ਮਰਾੜ੍)-ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਦੇ ਚਲਦਿਆ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਆਪਣੇ ਜੱਦੀ ਪਿੰਡ ਫੱਤਣਵਾਲਾ ਵਿਖੇ ਭਰਤੀ ਮੁਹਿੰਮ ਤਹਿਤ ਪਰਚੀ ਭਰ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਬੋਲਦਿਆ ਹਨੀ ਫੱਤਣਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਵਰਕਰਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਪੰਜਾਬ ਦੀ ਭਲਾਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਹੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਕੁਝ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨਾ ਚਾਹੁੰਦੀਆਂ ਹਨ ਅਤੇ ਤਰ੍ਹਾਂ ਤਰ੍ਹਾਂ ਦੇ ਹੱਥ ਕੰਢੇ ਵਰਤ ਰਹੀਆਂ ਹਨ। ਪਰ ਲੋਕ ਕਿਸੇ ਦੇ ਝਾਂਸੇ ਵਿੱਚ ਨਹੀਂ ਆਉਣਗੇ ਅਤੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਯੋਗਦਾਨ ਪਾਉਣਗੇ। ਹਨੀ ਫੱਤਣਵਾਲਾ ਨੇ ਕਿਹਾ ਕਿ ਵੱਧ ਤੋਂ ਵੱਧ ਮੈਂਬਰਸ਼ਿਪ ਭਰ ਕੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਹੀ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ ਹੈ। ਜਦਕਿ ਕਾਂਗਰਸ ਤੋਂ ਮਗਰੋਂ ਹੁਣ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਵੀ ਵਿਕਾਸ ਦੇ ਕੰਮ ਠੱਪ ਪਏ ਹਨ ਉਹਨਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ ਨੂੰ ਤੇਜੀ ਨਾਲ ਚਲਾਇਆ ਜਾਵੇਗਾ ਅਤੇ ਵਰਕਰ ਇਸ ਪ੍ਰਤੀ ਉਤਸ਼ਾਹਿਤ ਹਨ। ਇਸ ਮੌਕੇ ਕੰਵਰਜੀਤ ਸਿੰਘ ਰੋਜ ਬਰਕੰਦੀ ਸਾਬਕਾ ਵਿਧਾਇਕ, ਹੀਰਾ ਸਿੰਘ ਚੜ੍ਹੇਵਾਨ ਸਾਬਕਾ ਚੇਅਰਮੈਨ, ਗੁਰਭੇਜ ਸਿੰਘ ਐਮ.ਪੀ, ਗੁਰਬਿੰਦਰ ਸਿੰਘ ਸੰਧੂ, ਉਪਿੰਦਰ ਸਿੰਘ ਬਰਾੜ, ਸ਼ਮਿੰਦਰ ਸਿੰਘ ਸੰਧੂ, ਗੁਰਾਦਿੱਤਾ ਸਿੰਘ, ਗੋਕਲ ਚੰਦ, ਮੰਦਰ ਸਿੰਘ ਬਰਾੜ, ਗੁਰਵਿੰਦਰ ਸਿੰਘ, ਅਮ੍ਰਿਤਪਾਲ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੀਬੀਆਂ ਤੇ ਸੰਗਤ ਹਾਜਰ ਸੀ।