ਮਾਘੀ ਮੇਲੇ ਦੌਰਾਨ ਚੰਗੇ ਪ੍ਰਬੰਧਾਂ ਕਰਕੇ ਕੀਤਾ ਗਿਆ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ(ਅਵਤਾਰ ਮਰਾੜ੍)ਮੇਲੇ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਬਹੁਤ ਹੀ ਸ਼ਲਾਘਾਯੋਗ ਰਹੀ 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਸਮੇਂ ਦੌਰਾਨ ਲੱਗੇ ਮਾਘੀ ਮੇਲੇ ਦੌਰਾਨ ਵੱਖ-ਵੱਖ ਜਿਲਿਆਂ ਤੋਂ ਆਈਆਂ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਸ੍ਰੀ ਤੁਸ਼ਾਰ ਗੁਪਤਾ ਆਈਪੀਐਸ ਜੀ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਦੇਖਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੇ ਲੋਕ ਉਨਾਂ ਦੀ ਤਾਰੀਫ ਕਰ ਰਹੇ ਹਨ ਅਤੇ ਸਮਾਜ ਸੇਵੀ ਸੰਸਥਾਵਾਂ ਕਹਿ ਰਹੀਆਂ ਹਨ ਕਿ ਇਸ ਵਾਰ ਮਾਘੀ ਮੇਲੇ ਦੌਰਾਨ ਪੁਲਿਸ ਪ੍ਰਸ਼ਾਸਨ ਦੇ ਪ੍ਰਬੰਧ ਬਹੁਤ ਹੀ ਸ਼ਲਾਘਾਯੋਗ ਸਨ ਹਰੇਕ ਪਾਸੇ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਗਿਆ ਇਹਨਾਂ ਸ਼ਲਾਘਾਯੋਗ ਪ੍ਰਬੰਧਕ ਕਰਕੇ ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਡਾਕਟਰ ਨਰੇਸ਼ ਪਰੂਥੀ ਅਤੇ ਵੱਖ-ਵੱਖ ਸੰਸਥਾਵਾਂ ਦੇ ਮੁਖੀ ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ ਸਰਬਤ ਦੇ ਭਲੇ ਤੋਂ ਜਸਪਾਲ ਸਿੰਘ ਵਰਿੰਦਰ ਪਾਲ ਸਿੰਘ ਗਲੋਰੀ ਨਿਰਧਨ ਵਿਦਿਆਰਥੀ ਸਭਾ ਨਰਿੰਦਰ ਸਿੰਘ ਸੰਕਲਪ ਐਜੂਕੇਸ਼ਨ ਸੁਸਾਇਟੀ ਦੇ ਅਹੁਦੇਦਾਰਾਂ ਨੇ ਪਹੁੰਚ ਕੇ ਜ਼ਿਲਾ ਪੁਲਿਸ ਮੁਖੀ ਸ੍ਰੀ ਤੁਸ਼ਾਰ ਗੁਪਤਾ ਨੂੰ ਸਨਮਾਨਿਤ ਕੀਤਾ ਅਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਅਗਵਾਈ ਹੇਠ ਪੁਲਿਸ ਨੇ ਬਹੁਤ ਹੀ ਚੰਗੇ ਤਰੀਕੇ ਨਾਲ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਨਾ ਆਵੇ ਉਸ ਦਾ ਧਿਆਨ ਰੱਖਿਆ ਉਹਨਾਂ ਨੇ ਕਿਹਾ ਕਿ ਦੇਖਣ ਵਿੱਚ ਆਇਆ ਕਿ ਪੁਲਿਸ ਵੱਲੋਂ ਬਹੁਤ ਹੀ ਪਿਆਰ ਨਾਲ ਲੋਕਾਂ ਨਾਲ ਤਾਲਮੇਲ ਰੱਖਿਆ ਗਿਆ ਅਤੇ ਗੁਰੂ ਘਰਾਂ ਦੇ ਆਸ ਪਾਸ ਵੀ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਆਪਣੀ ਡਿਊਟੀ ਨਿਭਾਈ ਉਹਨਾਂ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਅੱਗੇ ਤੋਂ ਵੀ ਪੁਲਿਸ ਪ੍ਰਸ਼ਾਸਨ ਲੋਕਾਂ ਨਾਲ ਆਪਸੀ ਤਾਲਮੇਲ ਬਣਾ ਕੇ ਨੇਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਂਦਾ ਰਹੇਗਾ ਉਨਾਂ ਨੇ ਕਿਹਾ ਕਿ ਜਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਹਮੇਸ਼ਾ ਪੁਲਿਸ ਨਾਲ ਤਾਲਮੇਲ ਬਣਾ ਕੇ ਸਮਾਜ ਸੇਵਾ ਦੇ ਕੰਮ ਕਰਦੀਆਂ ਰਹਿਣਗੀਆਂ ਇਸ ਮੌਕੇ ਤੇ ਡਾਕਟਰ ਵਿਜੇ ਬਜਾਜ ਜੋਗਿੰਦਰ ਆਦਿ ਹਾਜ਼ਰ ਸਨ।