ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਨਗਰ ਕੌਸਲ ਸਰਹਿੰਦ-ਫਤਹਿਗੜ੍ਹ ਸਾਹਿਬ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਗੀਤ ਕੁਮਾਰ,ਕਾਰਜ ਸਾਧਕ ਅਫ਼ਸਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਸਰਹਿੰਦ ਮੰਡੀ ਦੇ ਮੇਨ ਬਜਾਰ ਦੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਗਿੱਲਾ ਅਤੇ ਸੁੱਕਾ ਕੂੜਾ ਅਲੱਗ- ਅਲੱਗ ਡਸਟਬਿਨਾ ਵਿੱਚ ਪਾ ਕੇ ਨਗਰ ਕੌਂਸਲ ਦੇ ਕੂੜਾ ਇੱਕਠਾ ਕਰਨ ਵਾਲੇ ਟਾਟਾ ਏਸ ਵਿੱਚ ਪਾਇਆ ਜਾਵੇ ਅਤੇ ਦੋ ਡਸਟਬੀਨ ਗਿੱਲੇ ਅਤੇ ਸੁੱਕੇ ਕੂੜੇ ਲਈ ਅੱਲਗ ਤੋਂ ਲਗਾਏ ਜਾਣ ਤਾਂ ਜੋ ਇਸ ਪਵਿੱਤਰ ਸਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਨਾ ਕਰਨ ਬਾਰੇ ਵੀ ਕਿਹਾ ਗਿਆ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਦੇ ਹੋਏ ਸਹਿਰ ਨਿਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਮੇਨ ਬਜਾਰ ਵਿੱਚ ਲੋਕ ਹਿੱਤਾ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਤਰ੍ਹਾਂ ਦੀ ਆਰਜੀ ਇੰਨਕਰੋਚਮੈਂਟ ਨਾ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਆਵਾਜਾਈ ਵਿੱਚ ਵਿਘਨ ਨਾ ਪਵੇ। ਉਨ੍ਹਾਂ ਦੁਕਾਨਦਾਰਾਂ ਅਤੇ ਲੋਕਾਂ ਨੂੰ ਚਾਇਨਾ ਡੋਰ ਅਤੇ ਪਲਾਸਟਿਕ ਦੇ ਪਤੰਗ ਨਾ ਵਰਤਣ ਦੀ ਵੀ ਅਪੀਲ ਕੀਤੀ। ਇਸ ਮੌਕੇ ਸ੍ਰੀ ਮਨੋਜ ਕੁਮਾਰ ਸੈਨਟਰੀ ਇੰਸਪੈਕਟਰ, ਸਤ ਪਾਲ ਇੰਸਪੈਕਟਰ, ਹਰਪ੍ਰੀਤ ਕੋਰ ਸੀਐਫ਼, ਇੰਦਰਜੀਤ ਢੰਡ ਜੂਨੀਅਰ ਸਹਾਇਕ, ਜਗਤਾਰ ਸਿੰਘ ਜੂਨੀਅਰ ਸਹਾਇਕ, ਕੁਲਦੀਪ ਕੋਰ ਕਲਰਕ ਅਤੇ ਮਨੀਸ਼ ਕੁਮਾਰ ਸਫ਼ਾਈ ਇੰਚਾਰਜ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਕੌਂਸਲ ਦੇ ਮੁਲਾਜਮ ਲੋਕਾਂ ਨੂੰ ਜਾਗਰੂਕ ਕਰਦੇ ਹੋਏ।*