ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ)

76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਸ ਮੌਕੇ ਉਹ ਪਰੇਡ ਦਾ ਨਰੀਖਣ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਵਿੱਚ ਭਾਗ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਇਕਲ ਦਿੱਤੇ ਜਾਣਗੇ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਲੈ ਕੇ ਹੋਈ ਫੁੱਲ ਡਰੈਸ ਰਿਹਰਸਲ ਦੌਰਾਨ ਏਡੀਸੀ ਗੀਤਿਕਾ ਸਿੰਘ ਅਤੇ ਡੀਐਸਪੀ ਸੁਖਨਾਜ਼ ਸਿੰਘ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡੀਐਸਪੀ ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪਰੇਡ ਤੇ ਮਾਰਚ ਪਾਸਟ ਦਾ ਆਯੋਜਨ ਕੀਤਾ ਗਿਆ। ਫੁੱਲ ਡਰੈਸ ਰਿਹਰਸਲ ਮੌਕੇ ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ ਤੇ ਪੰਜਾਬ ਹੋਮ ਗਾਰਡਜ਼ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਵਿੰਗ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਸਾਨਦਾਰ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਰੀਹਰਸਲ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਅਰਵਿੰਦ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਡੀਐਸਪੀ ਹਰਿਤੇਸ਼ ਕੌਸ਼ਿਕ ਅਤੇ ਮੁੱਖ ਖੇਤੀਬਾੜੀ ਅਫਸਰ ਧਰਮਿੰਦਰਜੀਤ ਸਿੰਘ ਆਦਿ ਮੌਜੂਦ ਸਨ।

ਫ਼ੋਟੋ ਕੈਪਸਨ: ਮਾਰਚ ਪਾਸਟ ਤੋਂ ਸਲਾਮੀ ਲੈਦੇਹੋਏ ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ।

Leave a Comment

00:35