ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਸਿਵਲ ਸਰਜਨ ਡਾ. ਦਵਿੰਦਰਜੀਤ ਕੋਰ ਦੇ ਦਿਸ਼ਾ ਨਿਰਦੇਸ਼ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਨਵਦੀਪ ਕੋਰ ਦੀ ਅਗਵਾਈ ਅਧੀਨ ਪੀ.ਐਚ.ਸੀ ਨੰਦਪੁਰ ਕਲੋੜ ਵਿੱਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ । ਡਾ. ਨਵਦੀਪ ਕੋਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਹਰੇਕ ਗਰਭਵਤੀ ਔਰਤਾਂ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਗਰਭਵਤੀ ਔਰਤ ਸਿਹਤਮੰਦ ਰਹੇ ਅਤੇ ਸਿਹਤਮੰਦ ਬੱਚੇ ਨੂੰ ਜਨਮ ਦੇਵੇ ਇਸਲਈ ਖਤਰੇ ਦੇ ਚਿੰਨ ਵਾਲੀ ਗਰਭਵਤੀ ਔਰਤ ਦਾ ਡਾਕਟਰ ਕੋਲੋਂ ਚੈਕ ਅੱਪ ਸਹੀ ਸਮੇਂ ਤੇ ਕਰਵਾਇਆ ਜਾ ਸਕੇ, ਇਸ ਲਈ ਆਸ਼ਾ ਵਰਕਰਾਂ ਨੂੰ ਵੀ ਹਦਾਇਤਾ ਜਾਰੀ ਕੀਤੀਆ ਗਈਆਂ। ਉਨ੍ਹਾਂ ਗਰਭਵਤੀ ਔਰਤਾਂ ਨੂੰ ਸਰਕਾਰੀ ਹਸਪਤਾਲ ’ਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ’ਚ ਜਣੇਪਾ ਕਰਵਾਉਣ ਲਈ ਉਤਸਾਹਿਤ ਕੀਤਾ। ਉਨ੍ਹਾਂ ਨੂੰ ਪੌਸਟਿਕ ਖੁਰਾਕ ਅਤੇ ਵਧੀਆ ਖਾਣ ਪੀਣ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਖੁਦ ਨੂੰ ਨਿੱਘਾ ਰੱਖਣ ਅਤੇ ਠੰਢ ਤੋਂ ਬਚੱਣ ਸਬੰਧੀ ਚਰਚਾ ਕੀਤੀ। ਮੈਡੀਕਲ ਅਫਸਰ ਡਾ. ਗੁਰਜਿੰਦਰ ਕੋਰ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਗਰਭਵਸਥਾ ਦੋਰਾਨ ਪ੍ਰੀਵਾਰਕ ਸਹਾਇਤਾ ਦੀ ਲੋੜ ਹੁੰਦੀ ਹੈ ਇਸ ਲਈ ਇਨ੍ਹਾਂ ਕੈਂਪਾ ਦਾ ਲਾਹਾ ਲੈਂਦੇ ਹੋਏ ਜੱਚਾ ਬੱਚਾ ਦੀ ਸਿਹਤਮੰਦ ਜੀਵਨ ਦੀ ਤਿਆਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ’ਚ ਪ੍ਰੈਗਨੇਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਜਿਵੇ ਚੈੱਕਅਪ, ਦਵਾਇਆ, ਟੈਸਟ, ਐਂਬੂਲੈਂਸ ਸਰਵਿਸ ਅਤੇ ਡਿਲੀਵਰੀ ਆਦਿ ਦੀ ਸੁਵਿਧਾ ਫਰੀ ਦਿੱਤੀਆਂ ਜਾਂਦੀਆਂ ਹਨ ਅਤੇ ਦੋ ਅਲਟਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ’ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ ਮੁਫਤ ਕੀਤਾ ਜਾਂਦਾ ਹੈ।
*ਫੋਟੋ ਕੈਪਸ਼ਨ: ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਂੳਦੇ ਹੋਏ ਐਸਐਮਓ ਡਾ. ਨਵਦੀਪ ਕੋਰ ਅਤੇ ਹੋਰ।*