ਮੰਡੀ ਗੋਬਿੰਦਗੜ੍ਹ,(ਅਜੇ ਕੁਮਾਰ)
ਦੇਸ਼ ਦੇ 76 ਵੇਂ ਗਣਤੰਤਰ ਦਿਵਸ ਮੌਕੇ ਮੰਡੀ ਗੋਬਿੰਦਗੜ੍ਹ ਵਿਖੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਬਲਾਕ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਤਿਰੰਗਾ ਝੰਡਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਅਤੇ ਇਸ ਦਿਹਾੜੇ ਦੀ ਵਧਾਈ ਦਿਤੀ। ਸਮਾਗਮ ਵਿਚ ਬਲਾਕ ਪ੍ਰਧਾਨ ਸੰਜੀਵ ਦੱਤਾ, ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਜਿਲਾ ਮੀਤ ਪ੍ਰਧਾਨ ਅਰਵਿੰਦ ਸਿੰਗਲਾ, ਡਾ. ਜੋਗਿੰਦਰ ਸਿੰਘ ਮੈਣੀ, ਸਾਬਕਾ ਚੇਅਰਮੈਨ ਰਜਿੰਦਰ ਬਿਟੂ, ਸਾਬਕਾ ਕੌਂਸਲ ਪ੍ਰਧਾਨ ਜਗਮੀਤ ਸਿੰਘ ਸਹੋਤਾ, ਰਣਜੀਤ ਸਿੰਘ ਅੰਬੇਮਾਜਰਾ, ਮਹਿਲਾ ਕਾਂਗਰਸ ਦੀ ਨੀਲਮ ਰਾਣੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ, ਮਹਿਲਾ ਕਾਂਗਰਸ ਅਤੇ ਯੂਥ ਕਾਂਗਰਸ ਦੇ ਆਗੂ ਅਤੇ ਵਰਕਰ ਮੌਜੂਦ ਸਨ।
*ਫ਼ੋਟੋ ਕੈਪਸਨ: ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਝੰਡਾ ਲਹਿਰਾਉਂਣ ਦੀ ਰਸਮ ਅਦਾ ਕਰਦੇ ਹੋਏ।*