ਅਮਲੋਹ,(ਅਜੇ ਕੁਮਾਰ)
ਅਨਾਜ ਮੰਡੀ ਅਮਲੋਹ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਅਮਲੋਹ ਚੇਤਨ ਬੰਗੜ੍ਹ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਤੋਂ ਸਲਾਮੀ ਲਈ। ਤੇ ਇਕੱਤਰਤਾ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਲਾਈ ਮਸ਼ੀਨਾਂ ਵੰਡੀਆਂ ਗਈਆਂ। ਵੱਖ ਵੱਖ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਗਈਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਪ੍ਰਸ਼ੰਸ਼ਾ ਪੱਤਰਾ ਨਾਲ ਸਨਮਾਨਿਤ ਕੀਤਾ ਗਿਆ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ। ਉਪਰੰਤ ਲੱਡੂ ਵੰਡੇ ਗਏ । ਇਸ ਮੌਕੇ ਤਹਿਸੀਲਦਾਰ ਅਮਲੋਹ ਜਿਨਸੂ ਬਾਂਸਲ, ਨਾਇਬ ਤਹਿਸੀਲਦਾਰ ਮੰਡੀ ਗੋਬਿੰਦਗੜ੍ਹ ਪਵਨਦੀਪ ਸਿੰਘ, ਨਾਇਬ ਤਹਿਸੀਲਦਾਰ ਅਮਲੋਹ ਅਮਿਤਾਭ ਤਿਵਾੜੀ, ਪ੍ਰਧਾਨ ਨਗਰ ਕੌਂਸਲ ਅਮਲੋਹ ਸਿਕੰਦਰ ਸਿੰਘ ਗੋਗੀ, ਮੀਤ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਜਾਨਵੀ ਸ਼ਰਮਾ, ਸਕੱਤਰ ਮਾਰਕੀਟ ਕਮੇਟੀ ਅਮਲੋਹ ਸੁਰਜੀਤ ਸਿੰਘ ਚੀਮਾ, ਉਪ ਕਪਤਾਨ ਪੁਲਿਸ ਅਮਲੋਹ ਗੁਰਦੀਪ ਸਿੰਘ ਸੰਧੂ, ਥਾਣਾ ਮੁੱਖੀ ਅਮਲੋਹ ਪਵਨ ਕੁਮਾਰ, ਕਾਰਜ ਸਾਧਕ ਅਫਸਰ ਅਮਲੋਹ ਬਲਜਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਲੋਹ ਮੋਹਿਤ ਕਲਿਆਣ, ਫੂਡ ਸਪਲਾਈ ਅਫਸਰ ਅਮਲੋਹ ਜਸਪਾਲ ਕੌਰ, ਸਟੇਜ ਸਕੱਤਰ ਭਗਵਾਨ ਦਾਸ ਮਾਜਰੀ, ਚੇਅਰਪਰਸਨ ਮਾਰਕੀਟ ਕਮੇਟੀ ਅਮਲੋਹ ਸੁਖਵਿੰਦਰ ਕੌਰ ਗਹਿਲੋਤ, ਮੈਡੀਕਲ ਅਫਸਰ ਅਮਲੋਹ ਡਾ ਰਕੇਸ਼ ਕੁਮਾਰ, ਪਰਮਵੀਰ ਸਿੰਘ ਢਿੱਲੋ, ਯਾਦਵਿੰਦਰ ਸਿੰਘ, ਪਟਵਾਰੀ ਕੁਲਦੀਪ ਸਿੰਘ, ਦਵਿੰਦਰ ਸਿੰਘ ਰੈਹਿਲ, ਜਸਪਾਲ ਸਿੰਘ ਜੱਗਾ ਸਾਬਕਾ ਸਰਪੰਚ ਸ਼ਮਸ਼ੁਪੁਰ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।
*ਫ਼ੋਟੋ ਕੈਪਸਨ: ਉਪ ਮੰਡਲ ਅਫ਼ਸਰ ਚੇਤਨ ਬੰਗੜ੍ਹ ਝੰਡਾ ਲਹਿਰਾਉਂਣ ਦੀ ਰਸਮ ਅਦਾ ਕਰਦੇ ਹੋਏ।*