ਫਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਸਮੇਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪ੍ਰਸ਼ਾਸਨ ‘ਤੇ ਦਬਾਅ ਪਾ ਕੇ ਵੱਡੇ ਪੱਧਰ ‘ਤੇ ਕਥਿਤ ਧਾਂਦਲੀ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਇਥੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦਸਿਆ ਕਿ ਪਿੰਡ ਸਲੇਮਪੁਰ ਬਲਾਕ ਖੇੜਾ ਦੀਆਂ ਵੋਟਾਂ ਪਿੰਡ ਸਿੱਧਵਾਂ ਬਲਾਕ ਸਰਹਿੰਦ ਦੀ ਵੋਟਰ ਲਿਸਟ ਵਿੱਚ ਬਣਾ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਆਪਣੀ, ਪ੍ਰੀਵਾਰਕ ਮੈਬਰਾਂ ਅਤੇ ਪਿੰਡ ਦੀਆਂ ਵੋਟਾਂ ਵੀ ਬਲਾਕ ਸਰਹਿੰਦ ਦੇ ਪਿੰਡ ਸਿੱਧਵਾਂ ਵਿਚ ਬਣਾ ਦਿਤੀਆਂ ਹਨ ਜੋਂ ਉਨ੍ਹਾਂ ਦੇ ਪਿੰਡ ਤੋਂ ਕਰੀਬ 30 ਕਿਲੋਮੀਟਰ ਦੂਰ ਹੈ। ਉਨ੍ਹਾਂ ਹੋਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਵੋਟਾਂ ਵਿਚ ਵੀ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਹੋਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਨ੍ਹਾਂ ਵੋਟਾਂ ਵਿਚ ਗੈਰ ਸਿੱਖਾ ਦੀਆਂ ਵੋਟਾਂ ਵੀ ਬਣੀਆਂ ਹੋਈਆ ਹਨ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਉਨ੍ਹਾਂ ਦੇ ਨਾਮ ਪਿੱਛੇ ਸਿੰਘ ਜਾਂ ਕੌਰ ਨਹੀਂ ਹੈ। ਉਨ੍ਹਾਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਜਿਨ੍ਹਾਂ ਵੋਟਰਾਂ ਦੀਆਂ ਅਜੇ ਤੱਕ ਵੋਟਾਂ ਨਹੀਂ ਬਣੀਆਂ ਉਨ੍ਹਾਂ ਦੀਆਂ ਵੋਟਾਂ ਬਣਾਈਆਂ ਜਾਣ ਅਤੇ ਜਿਨਾਂ ਦੀਆਂ ਵੋਟਾਂ ਗਲਤ ਬਣੀਆਂ ਹਨ ਉਨ੍ਹਾਂ ਦੀਆਂ ਵੋਟਾਂ ਦੀ ਸੋਧ ਕੀਤੀ ਜਾਵੇ ਤਾਂ ਕਿ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਰ ਵੋਟਰ ਆਪਣੀ ਵੋਟ ਪਾ ਸਕਣ। ਇਸ ਮੌਕੇ ਗਿਆਨ ਸਿੰਘ ਖਰੌੜ ਬਾਬਾ ਬੰਦਾ ਸਿੰਘ ਬਹਾਦਰ ਨਗਰ ਸਰਹਿੰਦ, ਨਾਜਰ ਸਿੰਘ ਬਲਾੜੀ, ਮਨਪ੍ਰੀਤ ਸਿੰਘ ਸ਼ਾਹਪੁਰ, ਲਾਲ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਨਗਰ ਸਰਹਿੰਦ ਅਤੇ ਬਰਲਾਜ ਸਿੰਘ ਸਰਹਿੰਦ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਹੋਰ ਗਲਬਾਤ ਕਰਦੇ ਹੋਏ।*