
ਅਮਲੋਹ,(ਅਜੇ ਕੁਮਾਰ)
ਕਾਂਗਰਸ ਪਾਰਟੀ ਨੇ ਅਮਲੋਹ ਹਲਕੇ ਦੇ ਪਿੰਡ ਰਾਏਪੁਰ ਦੇ ਵਸਨੀਕ ਸੁਖਵਿੰਦਰ ਸਿੰਘ ਸੁੱਖ ਨੂੰ ਪਾਰਟੀ ਪ੍ਰਤੀ ਵਧੀਆ ਕਾਰਗੁਜ਼ਾਰੀ ਬਦਲੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਸਿਫ਼ਾਰਸ਼ ੳਾੁਪਰ ਹਲਕਾ ਅਮਲੋਹ ਦਾ ਪ੍ਰਧਾਨ ਨਿਯੁਕਤ ਕੀਤਾ ਜਿਸ ਦਾ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਨਮਾਨ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਵਧੀਆ ਕਾਰਗੁਜ਼ਾਰੀ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦਿਤਾ ਜਾਵੇਗਾ। ਇਸ ਮੌਕੇ ਸ੍ਰੀ ਸੁੱਖ ਨੇ ਭਰੋਸਾ ਦਿਤਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ।
*ਫੋਟੋ ਕੈਪਸ਼ਨ: ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਸੁਖਵਿੰਦਰ ਸਿੰਘ ਸੁੱਖ ਰਾਏਪੁਰ ਦਾ ਸਨਮਾਨ ਕਰਦੇ ਹੋਏ।*