ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਯੁਵਾ ਮੋਰਚਾ ਦੇ ਰਾਸ਼ਟਰੀ ਕਾਰਜਕਾਰੀ ਕਮੇਟੀ ਮੈਂਬਰ ਅਤੇ ਦਿੱਲੀ ਪੱਛਮੀ ਵਿੱਚ ਯੁਵਾ ਮੋਰਚਾ ਦੇ ਚੋਣ ਇੰਚਾਰਜ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਨੇ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਮੁੱਦਿਆ ਤੇ ਵਿਚਾਰਾਂ ਕੀਤੀਆਂ। ਉਨ੍ਹਾਂ ਕੇਂਦਰੀ ਰੱਖਿਆ ਰਾਜ ਮੰਤਰੀ ਨਾਲ ਜ਼ਿਲ੍ਹਾ ਦਿੱਲੀ ਪੱਛਮੀ ਦੇ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਰਾਜੌਰੀ ਗਾਰਡਨ, ਜਨਕਪੁਰੀ, ਹਰੀ ਨਗਰ, ਤਿਲਕ ਨਗਰ ਅਤੇ ਮਾਦੀਪੁਰ ਦੇ ਖੇਤਰਾਂ ਬਾਰੇ ਚਰਚਾ ਕੀਤੀ। ਸ੍ਰੀ ਸੁੱਖੀ ਨੇ ਕਿਹਾ ਕਿ ਦੇਸ਼ ਦੇ ਹਰਮਨ ਪਿਆਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਗਾਤਾਰ ਤੀਜੀ ਵਾਰ ਜਿੱਤ ਅਤੇ ਦੂਜੇ ਰਾਜਾਂ ਵਿੱਚ ਵਾਰ-ਵਾਰ ਸਰਕਾਰ ਦਾ ਗਠਨ ਇਹ ਸਾਬਤ ਕਰਦਾ ਹੈ ਕਿ ਜਨਤਾ ਦਾ ਮੋਦੀ ਸਰਕਾਰ ਦੀਆਂ ਨੀਤੀਆਂ ਵਿੱਚ ਅਟੁੱਟ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਦਿਲੀ ਵਿਚ ਭਾਜਪਾ ਸਾਨਦਾਰ ਜਿਤ ਹਾਸਲ ਕਰਕੇ ਆਪਣੀ ਸਰਕਾਰ ਕਾਇਮ ਕਰੇਗੀ।
ਫੋਟੋ ਕੈਪਸ਼ਨ: ਯੁਵਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਸੁੱਖੀ ਕੇਦਰੀ ਰਖਿਆ ਰਾਜ ਮੰਤਰੀ ਸੰਜੇ ਸੇਠ ਨਾਲ ਮੁਲਾਕਾਤ ਕਰਦੇ ਹੋਏ।