ਅਮਲੋਹ, (ਅਜੇ ਕੁਮਾਰ): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਪ੍ਰੈਸ ਦੇ ਨਾਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਅੰਮ੍ਰਿਤਸਰ ਵਿਖੇ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਬਹੁਤ ਹੀ ਨਿੰਦਣ ਯੋਗ ਘਟਨਾ ਵਾਪਰੀ ਹੈ ਜਿਸ ਦੀ ਉਨ੍ਹਾਂ ਸਖਤ ਸਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਸਾਰੇ ਦੇਸ਼ ਭਰ ਵਿੱਚ 26 ਜਨਵਰੀ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਸੀ ਉਥੇ ਸਵਿਧਾਨ ਲਿਖਣ ਵਾਲੇ ਡਾ. ਅੰਬੇਡਕਰ ਦਾ ਬੁੱਤ ਤੋੜਨ ਦੀ ਘਟਨਾ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਉਪਰ ਕਈ ਸਵਾਲ ਖੜ੍ਹੇ ਕਰ ਦਿਤੇ ਹਨ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਕਿਸੇ ਇਕ ਵਰਗ ਜਾਂ ਜਾਤੀ ਤੱਕ ਸੀਮਤ ਨਹੀਂ ਸਗੋ ਸਮੁਚੇ ਦੇਸ਼ ਲਈ ਉਨ੍ਹਾਂ ਦੀ ਮਹਾਨ ਦੇਣ ਹੈ ਜਿਸ ਸੱਦਕਾ ਹੀ ਆਪਸੀ ਭਾਈਚਾਰਕ ਸਾਂਝ ਮਜਬੂਤ ਹੁੰਦੀ ਹੈ। ਉਨ੍ਹਾਂ ਦੋਸ਼ੀ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ।
ਫੋਟੋ ਕੈਪਸ਼ਨ: ਸਾਬਕਾ ਕੈਬਨਿਟ ਰਣਦੀਪ ਸਿੰਘ ਨਾਭਾ