
ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਵਣ ਵਿਭਾਗ ਪੰਜਾਬ ਵਰਕਰਜ ਯੂਨੀਅਨ ਦੇ ਝੰਡੇ ਹੇਠ ਸਰਹਿੰਦ ਮੰਡਲ ਦੀ ਮੀਟਿੰਗ ਹਰਚਰਨ ਸਿੰਘ ਬਧੋਛੀ ਅਤੇ ਮੇਜਰ ਸਿੰਘ ਬਹੇੜ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪਾਰਕ ਵਿਚ ਹੋਈ, ਜਿਸ ਵਿਚ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਕੀਤਾ ਗਿਆ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਵਿਭਾਗੀ ਮੈਨੇਜਮੈਂਟ ਵੱਲੋਂ ਕੰਮ ਕਰਨ ਵਾਲੇ ਕਾਮਿਆਂ ਦੀ ਸਾਰ ਨਹੀਂ ਲਈ ਜਾ ਰਹੀ, ਜਿਸ ਕਾਰਨ ਯੂਨੀਅਨ ਵੱਲੋਂ ਸਰਕਾਰ ਨੂੰ ਜਗਾਉਣ ਵਾਸਤੇ 6 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿਤੀ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀ 2027 ਦੀਆਂ ਚੋਣਾਂ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਫੋਟੋ ਕੈਪਸ਼ਨ: ਯੂਨੀਅਨ ਦੇ ਆਗੂ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ।