ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਦਿੱਲੀ ਵਿਖੇ ਆਮ ਆਦਮੀ ਪਾਰਟੀ ਚੌਥੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਸਿੱਧੂਪੁਰ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਉਹ ਪਾਰਟੀ ਹੈ ਜਿਸ ਨੇ ਸਰਕਾਰ ਵਿੱਚ ਰਹਿੰਦਿਆਂ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਇੱਕ ਇੱਕ ਕਰਕੇ ਪੂਰੇ ਕੀਤੇ ਹਨ, ਇਸੇ ਕਰਕੇ ਦਿੱਲੀ ਦਾ ਹਰੇਕ ਵਰਗ ਆਮ ਆਦਮੀ ਪਾਰਟੀ ਨਾਲ ਖੜਾ ਹੈ ਜਦੋ ਕਿ ਦੂਸਰੇ ਪਾਸੇ ਭਾਰਤੀ ਜਨਤਾ ਪਾਰਟੀ ਹਮੇਸ਼ਾ ਹੀ ਲੋਕ ਵਿਰੋਧੀ ਫੈਸਲੇ ਲੈਣ ਵਿੱਚ ਅੱਗੇ ਰਹੀ ਹੈ। ਲੋਕ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਵੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਕਿਸਾਨ ਭਰਾ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਜਿਸ ਪਾਸੇ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਗਲੇ ਦਿਨਾਂ ਵਿਚ ਲੋਕ ਹਿਤਾਂ ਲਈ ਹੋਰ ਵੱਡੇ ਫੈਸਲੇ ਲੈ ਰਹੀ ਹੈ ਅਤੇ ਆਉਂਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਚਲੇਗੀ ਜਿਸ ਨਾਲ ਪੰਜਾਬ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਏਡੀਸੀ ਸੁਰਿੰਦਰ ਸਿੰਘ ਧਾਲੀਵਾਲ, ਬੀਡੀਪੀਓ ਸਰਹਿੰਦ ਦੀਪਸ਼ਿਖਾ ਗਰਗ, ਬਲਵੀਰ ਕੁਮਾਰ, ਵਿਜੇ ਕੁਮਾਰ, ਮਨਪ੍ਰੀਤ ਸਿੰਘ, ਮਨਵੀਰ ਸਿੰਘ ਢੀਂਡਸਾ, ਸਰਪੰਚ ਰਣਜੀਤ ਕੌਰ, ਮਲਕੀਤ ਸਿੰਘ ਸਿੱਧੂਪੁਰ, ਕੁਲਦੀਪ ਸਿੰਘ, ਜਸਪ੍ਰੀਤ ਕੌਰ, ਪਰਮਜੀਤ ਕੌਰ, ਬੀਰੋ, ਬੰਟੀ ਪੰਚ ਅਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਪਿੰਡ ਸਿੱਧੂਪੁਰ ਵਿਖੇ ਨਵੇਂ ਬਣੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਹੋਰ।