ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਪਿੰਡ ਬਰਾਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਢਾਡੀ ਦਰਬਾਰ ਅਤੇ 6 ਸਾਲ ਤੋਂ 15 ਸਾਲ ਦੀ ਉਮਰ ਤੱਕ ਦੇ ਬੱਚਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਗਿਆਨੀ ਕੁਲਵੰਤ ਸਿੰਘ ਨੇ ਦਿੱਤੀ। ਸਮਾਗਮ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਵਿਸੇਸ਼ ਤੌਰ ‘ਤੇ ਸਿਰਕਤ ਕੀਤੀ। ਉਨ੍ਹਾਂ ਸੰਗਤ ਅਤੇ ਗੁਰਦੁਆਰਾ ਕਮੇਟੀ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆ ਕਿਹਾ ਕਿ ਇਸ ਨਾਲ ਸਿੱਖ ਇਤਿਹਾਸ ਅਤੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਦਾ ਵੱਡਾ ਕਾਰਜ਼ ਹੈ। ਉਨ੍ਹਾਂ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਖਣ ਦਾ ਸੱਦਾ ਦਿਤਾ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆ ਗਿਆ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਅਵਤਾਰ ਸਿੰਘ ਹੱਲੋਤਾਲੀ, ਸੁਖਵਿੰਦਰ ਸਿੰਘ ਬਰਾਸ, ਜਗਜੀਤ ਸਿੰਘ, ਸੁਖਚੈਨ ਸਿੰਘ, ਸੁਖਦੇਵ ਸਿੰਘ ਮਿਸਤਰੀ,ਪਰਮਿੰਦਰ ਸਿੰਘ,ਭਜਨ ਸਿੰਘ ਫੌਜੀ, ਕੁਲਵੰਤ ਸਿੰਘ, ਸਵਰਨ ਸਿੰਘ, ਮੇਵਾ ਸਿੰਘ, ਕੁਲਜੀਤ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ ਸਲੇਮਪੁਰ ਅਤੇ ਹਰਦੀਪ ਸਿੰਘ ਸਲੇਮਪੁਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਗੁਰਦੁਆਰਾ ਕਮੇਟੀ ਅਤੇ ਸੰਗਤ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਹੋਰ ਸਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ।