ਅਮਲੋਹ,(ਅਜੇ ਕੁਮਾਰ)
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀਆਰ ਅੰਬੇਡਕਰ ਦੇ ਪਰਿਤੀਮਾ ਨੂੰ ਅੰਮ੍ਰਿਤਸਰ ਵਿਖੇ ਤੋੜੇ ਜਾਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਇਸ ਘਟਨਾ ਨੇ ਸਮੁੱਚੇ ਐਸਸੀ ਸਮਾਜ ਦੇ ਹਿਰਦੇ ਵਲੂੰਧਰੇ ਹਨ ਅਤੇ ਮਨਾਂ ਨੂੰ ਭਾਰੀ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਕਾਰਜਕਾਰਣੀ ਮੈਂਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ੇਕਰ ਇਸ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਜਿਸ ਲਈ ਸੂਬਾ ਸਰਕਾਰ ਜੁਮੇਵਾਰ ਹੋਵੇਗੀ।
*ਫੋਟੋ ਕੈਪਸ਼ਨ: ਸੁਖਵਿੰਦਰ ਸਿੰਘ ਸੁੱਖੀ*