
ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਅਤੇ ਛੇੜਛਾੜ ਦੇ ਮਾਮਲੇ ਦੀ ਸਖਤ ਸਬਦਾਂ ਵਿਚ ਨਿੰਦਾ ਕਰਦੇ ਹੋਏ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ‘ਤੇ ਸਥਾਪਿਤ ਡਾ. ਅੰਬੇਦਕਰ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਥਿਤ ਦੋਸ਼ੀ ‘ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਅਜਿਹੇ ਸਮਾਜ ਵਿਰੋਧੀ ਅੰਨਸਰ ਵੱਡੀ ਸਾਜਿਸ਼ ਤਹਿਤ ਅਜਿਹੇ ਘਨੌਣੀ ਹਰਕਤ ਕਰਦੇ ਹਨ ਜਿਨਾਂ ਦਾ ਮਕਸਦ ਸਮਾਜ ਵਿੱਚ ਵੰਡੀਆਂ ਪਾਉਣ ਅਤੇ ਦੰਗੇ ਫਸਾਦ ਕਰਾਉਣਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਹੈਰਾਨੀ ਪ੍ਰਗਟ ਕਰਦਿਆ ਕਿਹਾ ਕਿ ਗਣਤੰਤਰ ਦਿਵਸ ਮੌਕੇ ਪੰਜਾਬ ਹਾਈ ਅਲਟਰ ਹੋਣ ਦੇ ਬਾਵਜੂਦ ਅੰਮ੍ਰਿਤਸਰ ਵਿੱਚ ਅਜਿਹੀ ਘਟਨਾ ਦਾ ਹੋਣਾ ਮੌਜੂਦਾ ਪ੍ਰਸ਼ਾਸਨ ‘ਤੇ ਵੀ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜਮਾਂ ਨੇ ਆਪਣੀ ਡਿਊਟੀ ਵਿੱਚ ਕੋਤਾਹੀ ਕੀਤੀ ਉਨ੍ਹਾਂ ਦੀ ਜਾਂਚ ਹੋ ਕੇ ਉਨ੍ਹਾ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇ ਤਾਂ ਜੋਂ ਭਵਿਖ ਵਿਚ ਕੋਈ ਅਜਿਹੀ ਘਟਨਾ ਨਾ ਹੋਵੇ। ਇਸ ਮੌਕੇ ਪੰਕਜ ਸ਼ਰਮਾ ਸਰਹਿੰਦ, ਤਜਿੰਦਰ ਸਿੰਘ ਕਾਲੀ ਸਰਹਿੰਦ, ਜੈ ਸਿੰਘ ਬਾੜਾ, ਮਲਕੀਤ ਸਿੰਘ ਗੌਰਾਇਆ, ਸਵਰਨਜੀਤ ਸਿੰਘ ਬੱਤਰਾ, ਦਮਨਜੋਤ ਸਿੰਘ ਚੀਮਾ ਜਲਵੇੜੀ ਗਹਿਲਾ, ਕੁਲਵਿੰਦਰ ਸਿੰਘ ਅਟਵਾਲ, ਮੋਹਿਤ ਵਰਮਾ, ਗੁਰਨੂਰ ਸਿੰਘ ਔਲਖ, ਸਤੀਸ਼ ਸਡਾਣਾ ਅਤੇ ਬਲਰਾਜ ਸਿੰਘ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਹੋਰ ਗਲਬਾਤ ਕਰਦੇ ਹੋਏ।*