ਅਮਲੋਹ,(ਅਜੇ ਕੁਮਾਰ)
ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰੂ ਕੀਤੀ ਮੈਬਰਸਿਪ ਮੁਹਿੰਮ ਨੂੰ ਸਰਕਲ ਅਮਲੋਹ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਗੱਲਲ ਹਲਕਾ ਅਮਲੋਹ ਦੇ ਅਬਜ਼ਰਵਰ ਅਤੇ ਸਰਕਲ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਬਡਾਲੀ ਅਤੇ ਜਨਰਲ ਕੌਂਸਲ ਮੈਂਬਰ ਜਥੇਦਾਰ ਕੁਲਦੀਪ ਸਿੰਘ ਮਛਰਾਈ ਨੇ ਅੱਜ ਇਥੇ ਕਹੀ। ਉਨ੍ਹਾਂ ਦਸਿਆ ਕਿ ਮੈਬਰਸਿਪ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਲੋਚਨਾ ਕਰਦਿਆ ਉਨ੍ਹਾਂ ਕਿਹਾ ਕਿ ਇਹ ਸਰਕਾਰ ਹੁਣ ਤੱਕ ਦੀ ਸਭ ਤੋਂ ਝੂਠੀ ਸਰਕਾਰ ਸਾਬਤ ਹੋਈ ਹੈ ਜਿਸ ਨੇ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਜੋਂ ਵਾਹਦੇ ਕੀਤੇ ਸਨ ਉਨ੍ਹਾਂ ਵਿਚੋ ਕੋਈ ਵੀ ਵਾਹਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ ਜਿਸ ਦੀ ਸਰਕਾਰ ਸਮੇਂ ਹੀ ਪੰਜਾਬ ਦੀ ਵਿਕਾਸ ਹੋਇਆ। ਉਨ੍ਹਾਂ ਲੋਕਾਂ ਨੂੰ ਪਾਰਟੀ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿੰਦੇ ਹੋਏ ਮੈਬਰਸਿਪ ਮੁਹਿੰਮ ਵਿਚ ਵੱਧ ਚੜ੍ਹ ਕੇ ਹਿਸਾ ਲੈਣ ਦੀ ਅਪੀਲ ਕੀਤੀ।
*ਫੋਟੋ ਕੈਪਸ਼ਨ: ਜਥੇਦਾਰ ਹਰਬੰਸ ਸਿੰਘ ਬਡਾਲੀ ਅਤੇ ਜਥੇਦਾਰ ਕੁਲਦੀਪ ਸਿੰਘ ਮਛਰਾਈ ਮੈਬਰਸਿਪ ਮੁਹਿੰਮ ਅਧੀਨ ਫ਼ਾਰਮ ਭਰਦੇ ਹੋਏ।*