ਸ਼ਹੀਦੀ ਸਭਾ ਸਮੇਤ ਵੱਖੋ-ਵੱਖ ਥਾਂ ਗੁੰਮ ਹੋਏ ਸਨ ਮੋਬਾਈਲ ਫੋਨ
ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਸ਼ਹੀਦੀ ਸਭਾ-2024 ਦੌਰਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਮੋਬਾਈਲ ਫੋਨਾਂ ਵਿੱਚੋਂ 60 ਮੋਬਾਈਲ ਫੋਨ ਅੱਜ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਆਪਣੇ ਦਫਤਰ ਵਿਖੇ ਫੋਨ ਮਾਲਕਾਂ ਦੇ ਸਪੁੱਰਦ ਕੀਤੇ। ਬਰਾਮਦ ਕੀਤੇ ਫੋਨਾਂ ਵਿੱਚ ਸੈਮਸੰਗ ਦੇ 12, ਵੀਵੋ ਦੇ 20, ਓਪੋ ਦੇ 14, ਆਈ ਫੋਨ 01, ਰੈੱਡਮੀ ਦੇ 12 ਅਤੇ ਆਨਰ ਦਾ 01 ਫੋਨ ਸ਼ਾਮਲ ਹਨ। ਡਾ. ਗਰੇਵਾਲ ਨੇ ਦੱਸਿਆ ਕਿ ਟੈਕਨੀਕਲ ਸੈੱਲ, ਪੁਲਿਸ ਵਿਭਾਗ ਫਤਹਿਗੜ੍ਹ ਸਾਹਿਬ ਵੱਲੋਂ ਆਈ.ਐਮ.ਈ.ਆਈ. ਟਰੈਕਿੰਗ ਅਤੇ ਸੀ.ਆਈ.ਈ.ਆਰ. ਪੋਰਟਲ ਦੀ ਮਦਦ ਨਾਲ ਗੁੰਮ ਹੋਏ ਫੋਨ ਟਰੇਸ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 120 ਗੁੰਮ ਹੋਏ ਮੋਬਾਈਲ ਫੋਨ ਟਰੇਸ ਕਰ ਕੇ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਕਿਸੇ ਵਿਅਕਤੀ ਦਾ ਫੋਨ ਗੁੰਮ ਹੁੰਦਾ ਹੈ ਜਾਂ ਚੋਰੀ ਹੁੰਦਾ ਹੈ ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿੱਚ ਜਾ ਕੇ ਫੋਨ ਗੁੰਮ ਹੋਣ ਸਬੰਧੀ ਰਿਪੋਰਟ ਦਰਜ ਕਰਵਾਏ ਤਾਂ ਜੋ ਫ਼ੋਨ ਨੂੰ ਜਲਦੀ ਟਰੇਸ ਕਰ ਕੇ ਮਾਲਕ ਦੇ ਹਵਾਲੇ ਕੀਤਾ ਜਾ ਸਕੇ। ਮੋਬਾਈਲ ਫੋਨ ਦੇ ਮਾਲਕਾਂ ਨੇ ਪੁਲੀਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਦਾ ਧੰਨਵਾਦ ਕੀਤਾ। ਇਸ ਮੌਕੇ ਐੱਸਪੀ ਰਾਕੇਸ਼ ਯਾਦਵ, ਡੀਐੱਸਪੀ ਸੁਖਨਾਜ਼ ਸਿੰਘ ਅਤੇ ਹਰਤੇਸ਼ ਕੌਸ਼ਿਕ ਹਾਜ਼ਰ ਸਨ।
*ਫੋਟੋ ਕੈਪਸ਼ਨ: ਜਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਅਤੇ ਹੋਰ ਟਰੇਸ ਕੀਤੇ ਮੋਬਾਇਲਾਂ ਸਮੇਤ ਜਾਣਕਾਰੀ ਦਿੰਦੇ ਹੋਏ।*
*ਫੋਟੋ ਕੈਪਸ਼ਨ: ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਅਤੇ ਹੋਰ ਮੋਬਾਇਲ ਫੋਨ ਮਾਲਕਾਂ ਦੇ ਹਵਾਲੇ ਕਰਦੇ ਹੋਏ।*