
ਸ਼ਮਸ਼ਪੁਰ ਸਕੂਲ ਦੇ ਸਾਲਾਨਾ ਸਮਾਗਮ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਅਮਲੋਹ,(ਅਜੇ ਕੁਮਾਰ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਰਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਉਨ੍ਹਾਂ ਦੇ ਭਰਾ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਨੇ ਮੁੱਖ-ਮਹਿਮਾਨ ਅਤੇ ਉਪ ਜਿਲਾ ਸਿਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਨੇ ਵਿਸੇਸ਼ ਮਹਿਮਾਨ ਵਜੋਂ ਸਿਰਕਤ ਕੀਤੀ। ਐਡਵੋਕੇਟ ਮਨੀ ਬੜਿੰਗ ਨੇ ਸਕੂਲ ਦੀਆਂ ਪ੍ਰਾਪਤੀਆਂ ਦੀ ਸਲਾਘਾ ਕਰਦਿਆ ਸਕੂਲ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿਤਾ। ਉਨ੍ਹਾਂ ਅਮਲੋਹ ਤੋਂ ਸਮਸ਼ਪੁਰ ਨੂੰ ਜਾਦੀ ਸੜ੍ਹਕ ਦੀ ਮੁਰੰਮਤ ਵੀ ਜਲਦੀ ਕਰਵਾਉਂਣ ਦਾ ਭਰੋਸਾ ਦਿਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿਖਿਆ ਵੱਲ ਵਿਸੇਸ ਧਿਆਨ ਦੇ ਰਹੀ ਹੈ ਅਤੇ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਵਾਹਦੇ ਪੂਰੇ ਕੀਤੇ ਜਾ ਰਹੇ ਹਨ। ਸਮਾਗਮ ਦੀ ਸ਼ੁਰੂਆਤ ਪ੍ਰਸਿੱਧ ਕਵੀਸ਼ਰ ਮੇਵਾ ਸਿੰਘ ਪਾਲ੍ਹੀਆ ਅਤੇ ਕੁਲਦੀਪ ਚੱਠਾ ਦੀ ਪੇਸ਼ਕਾਰੀ ਨਾਲ ਸ਼ੁਰੂ ਹੋਈ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਜਨਕ ਕਵਿਤਾਵਾਂ ਰਾਹੀਂ ਚੰਗੇ ਜੀਵਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਰਿਟ ਸਿਖਿਆ ਡਾਇਰੈਕਟਰ ਰੋਸ਼ਨ ਸੂਦ ਨੇ ਆਪਣੇ ਜਿੰਦਗੀ ਦੇ ਤਜਰਬੇ ਸਾਂਝੇ ਕਰਦਿਆ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ ਕੀਤਾ। ਸਮਾਗਮ ਦੌਰਾਨ ਖੇਡਾਂ ਅਤੇ ਵਿੱਦਿਅਕ ਖੇਤਰ ‘ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵਿਸੇਸ ਸਨਮਾਨ ਵੀ ਕੀਤਾ ਗਿਆ। ਸਕੂਲ ਮੁਖੀ ਰਵਿੰਦਰ ਕੌਰ ਨੇ ਬੱਚਿਆਂ ਲਈ ਮੁਹੱਈਆ ਕਰਵਾਈਆਂ ਗਈਆਂ ਜੈਕਟਾਂ ਵੀ ਮੁੱਖ-ਮਹਿਮਾਨ ਨੇ ਤਕਸੀਮ ਕੀਤੀਆਂ। ਸਕੂਲ ਦੀ ਰਿਪੋਰਟ ਰਾਜਿੰਦਰ ਸਿੰਘ ਨੇ ਪੇਸ਼ ਕੀਤੀ ਅਤੇ ਮੰਚ ਸੰਚਾਲਨ ਸੰਦੀਪ ਸਿੰਘ ਪੰਜਾਬੀ ਮਾਸਟਰ ਨੇ ਬਾਖੂਬੀ ਨਿਭਾਇਆ। ਸਮਾਗਮ ਵਿੱਚ ਜਗਦੀਪ ਸਿੰਘ ਜਿੰਮੀ ਚੇਅਰਮੈਨ ਸਕੂਲ ਪ੍ਰਬੰਧਕ ਕਮੇਟੀ, ਅਵਤਾਰ ਸਿੰਘ ਸਰਪੰਚ, ਜਸਪਾਲ ਸਿੰਘ ਜੱਗਾ ਸਾਬਕਾ ਸਰਪੰਚ, ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ ਅਤੇ ਪੱਤਰਕਾਰ ਗੁਰਚਰਨ ਜੰਜੂਆ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਮੁੱਖ-ਮਹਿਮਾਨ ਐਡਵੋਕੇਟ ਮਨਿੰਦਰ ਸਿੰਘ ਮੱਨੀ ਬੜਿੰਗ ਅਤੇ ਹੋਰ ਹੋਣਹਾਰ ਬੱਚਿਆਂ ਦਾ ਸਨਮਾਨ ਕਰਦੇ ਹੋਏ*