ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਪੰਜਾਬ ਸਮੇਤ ਦੂਜੇ ਸੂਬਿਆਂ ਤੋਂ ਵਿਦੇਸ਼ੀ ਚਕਾਚੌਂਧ ਵਿਖਾ ਕੇ ਅਮਰੀਕਾ ਗ਼ਲਤ ਤਰੀਕੇ ਨਾਲ ਭੇਜ ਕੇ ਲੋਕਾਂ ਨੂੰ ਕਰੋੜਾਂ ਰੁਪਏ ਦੇ ਕਰਜ਼ੇ ਹੇਠ ਲਿਆਉਣ ਵਾਲੇ ਏਜੰਟਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਵਿਚਾਰ ਸਾਂਝੇ ਕਰਦਿਆਂ ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ਼ ਵਿੱਚ ਭੁੱਖਮਰੀ ਅਤੇ ਬੇਰੁਜ਼ਗਾਰੀ ਦਾ ਸਾਮਹਣਾ ਨਾ ਕਰਕੇ ਵਿਦੇਸ਼ ਰਹਿੰਦੇ ਲੋਕਾਂ ਦੇ ਉੱਚੇ ਜੀਵਨ ਪੱਧਰ ਨੂੰ ਵੇਖ ਕੇ ਭਾਰਤ ਦੇ ਨੌਜਵਾਨ ਅਮਰੀਕਾ ਵਰਗੇ ਮੁਲਕਾਂ ਵਿੱਚ ਗੈਰ ਕਾਨੂੰਨੀ ਪੁੱਠੇ ਸਿੱਧੇ ਤਰੀਕੇ ਨਾਲ ਜਾ ਕੇ ਆਪਣਾ ਅਤੇ ਆਪਣੇ ਪ੍ਰੀਵਾਰਾਂ ਦਾ ਭਵਿੱਖ ਸੁਧਾਰਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀਆਂ ਬੇਸ਼ਕੀਮਤੀ ਜਾਇਦਾਦਾਂ ਵੇਚਣ ਲਈ ਮਜਬੂਰ ਹੋ ਜਾਂਦੇ ਹਨ। ਇਸ ਮਜਬੂਰੀ ਦਾ ਨਜਾਇਜ਼ ਫਾਇਦਾ ਚੁੱਕ ਕੇ ਲਾਲਚੀ ਲੋਕਾਂ ਵੱਲੋਂ ਇਨ੍ਹਾਂ ਨੂੰ ਵਿਦੇਸ਼ਾਂ ਦੀ ਚਕਾਚੌਂਧ ਵਿਖਾ ਕੇ ਅਮਰੀਕਾ ਵਰਗੇ ਮੁਲਕਾਂ ਵਿੱਚ ਭੇਜਿਆ ਜਾਂਦਾ ਹੈ। ਇਨ੍ਹਾਂ ਦਲਾਲਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਬਣਦੀ ਹੈ ਅਤੇ ਲੁੱਟ ਖਸੁੱਟ ਦਾ ਸ਼ਿਕਾਰ ਹੋਏ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਲਈ ਭਾਰਤ ਸਰਕਾਰ ਨੂੰ ਸਖ਼ਤ ਕਦਮ ਚੁਕਣੇ ਚਾਹੀਦੇ ਹਨ ਤਾਂ ਜੋ ਭੋਲੇ ਭਾਲੇ ਲੋਕਾਂ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਨੂੰ ਅੱਗੇ ਤੋਂ ਕੋਈ ਗ਼ਲਤ ਤਰੀਕੇ ਨਾਲ ਠੱਗ ਦਾ ਸਿਕਾਰ ਨਾ ਬਣਾ ਸਕੇ।
*ਫੋਟੋ ਕੈਪਸ਼ਨ: ਗੁਰਵਿੰਦਰ ਸਿੰਘ ਢਿੱਲੋਂ*