ਲੋਕਾਂ ਨੂੰ ਸਮੇਂ ਸਿਰ ਦਿੱਤਾ ਜਾ ਰਿਹਾ ਹੈ ਸਰਕਾਰੀ ਸੇਵਾਵਾਂ ਦਾ ਲਾਭ: ਐਸ.ਡੀ.ਐਮ ਬੰਗੜ

ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਿਟੀ ਐਕਟ ਅਧੀਨ ਸਮਾਂਬੱਧ ਢੰਗ ਨਾਲ ਸੇਵਾਵਾਂ ਨਾ ਦੇਣ ’ਤੇ ਹੋ ਸਕਦੈ ਜੁਰਮਾਨਾ

 

ਅਮਲੋਹ,(ਅਜੇ ਕੁਮਾਰ)

 

ਸਾਰੇ ਯੋਗ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਪ੍ਰਸ਼ਾਸਨ ਲਗਾਤਾਰ ਕਾਰਜਸ਼ੀਲ ਹੈ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਦੇ ਨਾਲ-ਨਾਲ ਸਰਕਾਰੀ ਸੇਵਾਵਾਂ ਸਮਾਂਬੱਧ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਐਸਡੀਐਮ ਅਮਲੋਹ ਚੇਤਨ ਬੰਗੜ ਨੇ ਦਿੰਦਿਆ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਸਬੰਧੀ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਲੋਕ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਿਟੀ ਐਕਟ ਅਧੀਨ ਇਹ ਗੱਲ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਉਸ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨਾਗਰਿਕ ਨੂੰ ਸਮਾਂਬੱਧ ਢੰਗ ਨਾਲ ਸਰਕਾਰੀ ਸੇਵਾਵਾਂ ਨਹੀਂ ਮਿਲਦੀਆਂ ਤਾਂ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਿਟੀ ਐਕਟ ਅਧੀਨ ਸਬੰਧਤ ਅਧਿਕਾਰੀ ਨੂੰ 5 ਹਜ਼ਾਰ ਰੁਪਏ ਜੁਰਮਾਨਾ ਵੀ ਹੋ ਸਕਦਾ ਹੈ।

 

*ਫੋਟੋ ਕੈਪਸ਼ਨ: ਚੇਤਨ ਬੰਗੜ ਐਸਡੀਐਮ*

Leave a Comment