
ਫਰਵਰੀ 8 (ਜਗਜੀਤ ਸਿੰਘ )ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਜਨਮ ਦਿਹਾੜਾ 9 ਫਰਵਰੀ ਨੂੰ ਸਰਧਾਂ ਪੂਰਬਕ ‘ਤੇ ਧੂਮਧਾਮ ਨਾਲ ਯਾਦਗਾਰ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ। ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ ਐਸ ਨੇ ਦੱਸਿਆ ਕਿ ਇਸ ਮੌਕੇ ਲੰਗਰ ਪ੍ਰਸਾਦੇ ਅਤੇ ਦੁੱਧ ਨਾਲ ਸੰਗਤਾਂ ਦੀ ਸੇਵਾ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਸਵੇਰ ਤੋਂ ਹੀ ਰਾਗੀ, ਢਾਡੀ ਤੇ ਕਥਾ ਵਾਚਕ ਸੰਗਤਾਂ ਨੂੰ ਗੁਰਇਤਿਹਾਸ ਤੇ ਬਾਣੀ ਨਾਲ ਜੋੜਣਗੇ। ਉਨ੍ਹਾਂ ਸੰਗਤਾਂ ਨੂੰ ਵੱਧ ਚੜ੍ਹ ਕੇ ਸਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਮਰ ਸਹੀਦ ਬਾਬਾ ਮੋਤੀ ਰਾਮ ਮਹਿਰਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹਿਬਜਾਂਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਨੂੰ ਸੂਬਾ ਸਰਹਿੰਦ ਦੀ ਕੈਦ ਵਿੱਚ ਦੁੱਧ ਪਿਲਾਇਆ ਸੀ ਜਿਸ ਤੇ ਸੂਬਾ ਸਰਹਿੰਦ ਨੇ ਉਨ੍ਹਾਂ ਨੂੰ ਪਰਿਵਾਰ ਸਮੇਤ ਕੋਹਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਸੀ। ਇਸ ਮੌਕੇ ਸੁਖਦੇਵ ਸਿੰਘ ਰਾਜ ਸੀਨੀਅਰ ਮੀਤ ਚੇਅਰਮੈਨ, ਬਲਦੇਵ ਸਿੰਘ ਦੁਸਾਂਝ, ਗੁਰਮੀਤ ਸਿੰਘ ਮੋਰਿੰਡਾ ਸਕੱਤਰ, ਅਮੀ ਚੰਦ ਮਾਛੀਵਾੜਾ, ਜਸਪਾਲ ਸਿੰਘ ਕਲੌਦੀ ਖਜਾਨਚੀ, ਮੈਨੇਜਰ ਨਵਜੋਤ ਸਿੰਘ, ਜੋਗਿੰਦਰਪਾਲ ਸਿੰਘ, ਬਲਜਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਅਤੇ ਕੁਲਦੀਪ ਸਿੰਘ ਜੇ ਈ, ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਚੇਅਰਮੈਨ ਨਿਰਮਲ ਸਿੰਘ ਐਸ ਐਸ।*