ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੁਸਾਇਟੀ ਵੱਲੋਂ ਭਗਤ ਸ਼੍ਰੀ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 167ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਸੀਨੀਅਰ ਮੈਬਰ ਸਵਰਨ ਸਿੰਘ ਬਾਠ ਨੇ ਦਸਿਆ ਕਿ ਕੈਪ ਦਾ ਉਦਘਾਟਨ ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕੀਤਾ ਅਤੇ ਸੁਸਾਇਟੀ ਦੇ ਕਾਰਜਾਂ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਜਿਸ ਨਾਲ ਅਸੀ ਕਿਸੇ ਦੀ ਜਿੰਦਗੀ ਬਚਾ ਸਕਦੇ ਹਾਂ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖੁਸ਼ੀ ਪ੍ਰਗਟ ਕੀਤੀ ਕਿ ਬਾਬਾ ਮੋਤੀ ਰਾਮ ਮਹਿਰਾ ਸੁਸਾਇਟੀ 17 ਸਾਲਾਂ ਤੋਂ ਇਹ ਵੱਡਮੁੱਲਾ ਕਾਰਜ ਕਰਨ ਵਿੱਚ ਆਪਣਾ ਯੋਗਦਾਨ ਪਾ ਰਹੀ ਹੈ। ਇਸ ਮੌਕੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਡਾ. ਪਰਵੀਨ ਕੌਰ ਦੀ ਅਗਵਾਈ ਵਿੱਚ ਟੀਮ ਵਲੋਂ 65 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸ੍ਰੀ ਭੁੱਟਾ ਅਤੇ ਸੁਸਾਇਟੀ ਦੇ ਅਹੁੱਦੇਦਾਰਾਂ ਨੇ ਡਾਕਟਰਾਂ ਦੀ ਟੀਮ ਅਤੇ ਖੂਨਦਾਨੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਮਾਸਟਰ ਚਰਨ ਸਿੰਘ, ਨੀਲਕਮਲ ਕੌਰ ਬਾਠ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਖੱਟੜਾ, ਬਲਵੀਰ ਸਿੰਘ, ਕਲਿਆਣੀ ਦੇਵੀ, ਗੁਰਪ੍ਰੀਤ ਸਿੰਘ, ਜਸਪਾਲ ਕੌਰ ਅਤੇ ਗਗਨਜੀਤ ਕੌਰ ਆਦਿ ਹਾਜਰ ਸਨ।
*ਫੋਟੋ ਕੈਪਸ਼ਨ: ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਕੈਪ ਦਾ ਨਰੀਖਣ ਕਰਦੇ ਹੋਏ।*